ਪੁਲਿਸ ਵੱਲੋਂ 1158 ਸਹਾਇਕ ਪ੍ਰੋਫ਼ੈਸਰਾਂ ਅਤੇ ਲਾਇਬ੍ਰੇਰੀਅਨਾਂ ਨਾਲ ਧੱਕਾ ਮੁੱਕੀ

ਪੰਜਾਬ

ਸੰਗਰੂਰ, 15 ਸਤੰਬਰ, ਦੇਸ਼ ਕਲਿੱਕ ਬਿਓਰੋ :

1158 ਸਹਾਇਕ ਪ੍ਰੋਫੈਸਰ ਅਤੇ ਲਾਇਬਰੇਰੀਅਨ ਯੂਨੀਅਨ ਵੱਲੋਂ ਅੱਜ ਮੁੱਖ ਮੰਤਰੀ ਭਗਵੰਤ ਮਾਨ ਦੀ ਸਗਰੂਰ ਰਿਹਾਇਸ਼ ਅੱਗੇ ਰੋਸ ਪ੍ਰਦਰਸ਼ਨ ਕਰਨ ਦਾ ਸੱਦਾ ਦਿੱਤਾ ਗਿਆ ਹੈ। ਇਸ ਸੰਘਰਸ਼ ਦੌਰਾਨ ਸਾਇਕ ਪ੍ਰੋਫੈਸਰ ਅਤੇ ਲਾਇਬਰੇਰੀਅਨ ਨੂੰ ਅੱਗੇ ਵੱਧਣ ਤੋਂ ਰੋਕਣ ਲਈ ਪੁਲਿਸ ਵੱਲੋਂ ਸਖਤ ਪ੍ਰਬੰਧ ਕੀਤੇ ਗਏ ਸਨ। ਇਸ ਦੌਰਾਨ ਪੁਲਿਸ ਨਾਲ ਧੱਕਾ ਮੁੱਕੀ ਵੀ ਹੋਏ। ਯੂਨੀਅਨ ਵੱਲੋਂ ਆਪਣੀ ਭਰਤੀ ਬਚਾਉਣ ਲਈ ਪ੍ਰਦਰਸ਼ਨ ਦਾ ਸੱਦਾ ਦਿੱਤਾ ਗਿਆ ਸੀ। 1158 ਸਹਾਇਕ ਪ੍ਰੋਫ਼ੈਸਰ ਅਤੇ ਲਾਇਬ੍ਰੇਰੀਅਨ ਫ਼ਰੰਟ ਵੱਲੋਂ ਸੰਗਰੂਰ ‘ਚ CM ਭਗਵੰਤ ਮਾਨ ਦੀ ਕੋਠੀ ਦਾ ਘਿਰਾਓ ਕਰਨ ਗਏ 16 ਸਾਥੀਆਂ ਨੂੰ ਸਮੇਤ ਆਗੂਆਂ ਦੇ ਪੁਲਿਸ ਵੱਲੋਂ ਹਿਰਾਸਤ ਵਿਚ ਲਿਆ ਗਿਆ। ਆਗੂਆਂ ਨੇ ਕਿਹਾ ਕਿ ਉਹ ਪਿਛਲੇ ਲੰਮੇ ਸਮੇਂ ਤੋਂ ਨੌਕਰੀਆਂ ਦੇ ਲਈ ਲੜਦੇ ਆ ਰਹੇ ਹਨ, ਪਰ ਸਰਕਾਰਾਂ ਦੇ ਬੇਰੁਖੀ ਕਾਰਨ ਅੱਜ ਸੜਕਾਂ ਉਤੇ ਰੁਲਣਾ ਪੈ ਰਿਹਾ ਹੈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।