ਪਰਾਲੀ ਦੀਆਂ ਗੰਢਾਂ ਬਨਵਾਉਣ ਲਈ ਮਸ਼ੀਨਾਂ ਡਿਪਟੀ ਕਮਿਸ਼ਨਰ ਵੱਲੋਂ ਹਰੀ ਝੰਡੀ ਦੇ ਕੇ ਰਵਾਨਾ

Punjab

ਮੋਹਾਲੀ: 17 ਸਤੰਬਰ, ਦੇਸ਼ ਕਲਿੱਕ ਬਿਓਰੋ

ਡਿਪਟੀ ਕਮਿਸ਼ਨਰ ਐੱਸ.ਏ.ਐੱਸ.ਨਗਰ ਸ਼੍ਰੀਮਤੀ ਕੋਮਲ ਮਿੱਤਲ ,ਆਈ.ਏ.ਐਸ ਵੱਲੋਂ ਸ਼੍ਰੀਮਤੀ ਸੋਨਮ ਚੌਧਰੀ ਵਧੀਕ ਡਿਪਟੀ ਕਮਿਸ਼ਨਰ (ਵਿਕਾਸ)ਦੀ ਹਾਜਰੀ ਵਿੱਚ ਮਿਤੀ 17.09.2025 ਨੂੰ ਜਿਲ੍ਹਾ ਸਾਹਿਬਜਾਦਾ ਅਜੀਤ ਸਿੰਘ ਨਗਰ ਦੇ  ਕਿਸਾਨਾਂ ਦੁਆਰਾ ਝੋਨੇ ਦੀ ਫਸਲ ਦੀ ਕਟਾਈ ਉਪਰੰਤ ਪਰਾਲੀ ਦੀਆਂ ਗੰਢਾਂ ਬਨਵਾਉਣ ਦੀ ਪ੍ਰਕਿਰਿਆ ਨੂੰ ਸ਼ੁਰੂ ਕਰਨ ਲਈ ਸ਼੍ਰੀ ਕੁਲਵਿੰਦਰ ਸਿੰਘ ਪਿੰਡ ਸੋਹਾਣਾ ਦੀਆਂ ਬੇਲਰ-ਰੇਕਰ ਮਸ਼ੀਨਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਉਨ੍ਹਾਂ ਨੇ ਦੱਸਿਆ ਕਿ ਝੋਨੇ ਦੀ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਸਰਕਾਰ ਵੱਲੋਂ ਜਿਲ੍ਹੇ ਦੇ ਕਿਸਾਨਾਂ ਨੂੰ  ਸਬਸਿਡੀ ਤੇ ਹੁਣ ਤੱਕ 1540 ਮਸ਼ੀਨਾਂ ਮੁਹੱਈਆ ਕਰਵਾਈਆਂ ਗਈਆਂ ਹਨ, ਇਨ੍ਹਾਂ ਮਸ਼ੀਨਾਂ ਦੀ ਵਰਤੋਂ ਨਾਲ ਵੱਧ ਤੋਂ ਵੱਧ ਰਕਬਾ ਕਵਰ ਕਰਕੇ ਪਰਾਲੀ ਦਾ ਸੁਚੱਜੇ ਢੰਗ ਨਾਲ ਪ੍ਰਬੰਧ  ਕਰਨ ਲਈ ਉਨ੍ਹਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਅਤੇ ਜਿਲ੍ਹੇ ਵਿੱਚ ਪਰਾਲੀ ਦੀਆਂ ਗੰਢਾਂ ਬਨਵਾਉਣ ਲਈ 28 ਬੇਲਰ-ਰੇਕਰ ਮਸ਼ੀਨਾਂ ਸਬਸਿਡੀ ਤੇ ਦਿੱਤੇ ਜਾਣ ਬਾਰੇ ਵੀ ਦੱਸਿਆ । ਉਨ੍ਹਾਂ ਨੇ  ਇਹ ਵੀ ਜਾਣਕਾਰੀ ਦਿੱਤੀ ਕਿ ਝੋਨੇ ਦੀ ਫਸਲ ਦੀ ਕਟਾਈ ਦਾ ਕੰਮ ਸ਼ੁਰੂ ਹੋ ਗਿਆ ਹੈ ਅਤੇ ਬਲਾਕ ਡੇਰਾਬਸੀ ਦੇ ਪਿੰਡ ਧਨੋਨੀ ਤੇ ਬਲਾਕ ਖਰੜ ਦੇ ਪਿੰਡ ਬਠਲਾਣਾ ਤੋਂ ਬੇਲਰਾਂ ਰਾਹੀਂ ਪਰਾਲੀ ਦੀਆਂ ਗੰਢਾਂ ਬਨਾਉਣ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਦੱਸਿਆ ਕਿ ਸਹਿਕਾਰਤਾ, ਪੰਚਾਇਤਾਂ, ਕਿਸਾਨ ਗਰੁੱਪਾਂ ਅਤੇ ਵਿਅਕਤੀਗਤ ਕਿਸਾਨਾਂ ਦੁਆਰਾ ਸਬਸਿਡੀ ਤੇ ਪ੍ਰਾਪਤ ਕੀਤੀ ਗਈ ਮਸ਼ੀਨਰੀ ਨੂੰ ਲੋੜਵੰਦ ਕਿਸਾਨਾਂ ਤੱਕ ਮੁਹੱਈਆ ਕਰਵਾਉਣ ਲਈ ਕਲੱਸਟਰ/ ਨੋਡਲ ਅਫਸਰਾਂ ਅਤੇ ਪਰਾਲੀ ਪ੍ਰੋਟੈਕਸ਼ਨ ਫੋਰਸ ਟੀਮਾਂ ਨੂੰ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਇਸ ਤੋਂ ਇਲਾਵਾ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਕੰਟਰੋਲਮ ਰੂਮ ਸਥਾਪਿਤ ਕਰਕੇ ਫੋਨ ਨੰਬਰ: 0722-2219506 ਜਾਰੀ ਕਰਦਿਆਂ ਦਸਿਆ ਕਿ ਕਿਸਾਨਾਂ ਵੱਲੋਂ ਲੋੜ ਪੈਣ ਤੇ ਇਸ ਨੰਬਰ ਤੇ ਸੰਪਰਕ ਕੀਤਾ ਜਾ ਸਕਦਾ ਹੈ। ਇਸ ਮੌਕੇ ਤੇ ਡਾ. ਗੁਰਮੇਲ ਸਿੰਘ ਮੁੱਖ ਖੇਤੀਬਾੜੀ ਅਫਸਰ ਐੱਸ.ਏ.ਐੱਸ.ਨਗਰ ਨੇ ਜਾਣਕਾਰੀ ਦਿੱਤੀ ਕਿ ਪਰਾਲੀ ਪ੍ਰਬੰਧਨ ਇੰਨ ਸੀਟੂ ਅਤੇ ਐਕਸ ਸੀਟੂ ਵਿਧੀ ਨਾਲ ਕੀਤਾ ਜਾਂਦਾ ਹੈ, ਜਿਥੇ ਇੰਨ ਸੀਟੂ ਵਿਧੀ ਰਾਹੀਂ ਸੁਪਰ ਸੀਡਰ, ਪਲਟਾਵਾਂ ਹੱਲ, ਚੌਪਰ, ਮਲਚਰ, ਹੈਪੀ ਸੀਡਰ ਆਦਿ ਮਸ਼ੀਨਾਂ ਦੀ ਵਰਤੋਂ ਕੀਤੀ ਜਾਦੀ ਹੈ। ਉੱਥੇ ਐਕਸ ਸੀਟੂ ਵਿਧੀ ਅਨੁਸਾਰ ਮੁੱਖ ਤੌਰ ਤੇ ਪਰਾਲੀ ਦੀਆਂ ਗੰਢਾਂ ਬਨਾਉਣ ਵਾਲੀ ਮਸ਼ੀਨ ਬੇਲਰ-ਰੇਕਰ ਦੀ ਵਰਤੋਂ ਕੀਤੀ ਜਾਂਦੀ ਹੈ।ਇਸ ਮੌਕੇ ਤੇ ਤਹਿਸੀਲ ਮੋਹਾਲੀ ਦੇ ਉਪ ਮੰਡਲ ਮੈਜਿਸਟ੍ਰੇਟ ਸ਼੍ਰੀਮਤੀ ਦਮਨਦੀਪ ਕੌਰ, ਖੇਤੀਬਾੜੀ ਵਿਕਾਸ ਅਫਸਰ ਡਾ. ਗੁਰਦਿਆਲ ਕੁਮਾਰ ਅਤੇ ਡਾ. ਮਨਦੀਪ ਕੌਰ, ਸ਼੍ਰੀ ਲਖਵਿੰਦਰ ਸਿੰਘ ਜੂਨੀਆਰ ਤਕਨੀਸ਼ੀਅਨ ਅਤੇ  ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਦੇ ਅਧਿਕਾਰੀ ਅਤੇ ਕਰਮਚਾਰੀ ਹਾਜਰ ਸਨ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।