ਗਾਜੀਆਬਾਦ ਦੀਆਂ ਸੰਗਤਾਂ ਵੱਲੋਂ ਹੜ੍ਹ ਪੀੜਤਾਂ ਲਈ 400 ਗੱਦੇ, 50 ਫੋਲਡਿੰਗ ਬੈੱਡ ਅਤੇ ਹੋਰ ਲੋੜੀਂਦਾ ਸਮਾਨ ਸ਼੍ਰੋਮਣੀ ਕਮੇਟੀ ਨੂੰ ਸੌਂਪਿਆ

ਪੰਜਾਬ

ਅੰਮ੍ਰਿਤਸਰ, 17 ਸਤੰਬਰ- ਦੇਸ਼ ਕਲਿੱਕ ਬਿਓਰੋ
ਉੱਤਰ ਪ੍ਰਦੇਸ਼ ਦੇ ਗਾਜੀਆਬਾਦ ਦੀਆਂ ਸੰਗਤਾਂ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਲਈ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ ਤੇ ਸਕੱਤਰ ਸ. ਪ੍ਰਤਾਪ ਸਿੰਘ ਦੀ ਹਾਜ਼ਰੀ ’ਚ 400 ਗੱਦੇ, 50 ਫੋਲਡਿੰਗ ਬੈੱਡ ਅਤੇ ਹੋਰ ਲੋੜੀਂਦਾ ਸਮਾਨ ਸੌਂਪਿਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਹੜ੍ਹ ਪ੍ਰਭਾਵਿਤ ਇਲਾਕਿਆਂ ਅੰਦਰ ਲਗਾਤਾਰ ਸੇਵਾਵਾਂ ਨਿਭਾਅ ਰਹੀ ਹੈ ਅਤੇ ਇਨ੍ਹਾਂ ਸੇਵਾਵਾਂ ਵਿਚ ਸੰਗਤਾਂ ਵੱਲੋਂ ਵੀ ਵੱਡਾ ਯੋਗਦਾਨ ਪਾਇਆ ਜਾ ਰਿਹਾ ਹੈ। ਵੱਖ-ਵੱਖ ਸੂਬਿਆਂ ਤੋਂ ਸੰਗਤਾਂ ਜਿਥੇ ਰਾਸ਼ਣ ਅਤੇ ਹੋਰ ਲੋੜੀਂਦਾ ਸਮਾਨ ਭੇਜ ਰਹੀਆਂ ਹਨ, ਉਥੇ ਹੀ ਮਾਇਆ ਦੇ ਕੇ ਵੀ ਸਹਿਯੋਗ ਕਰ ਰਹੀਆਂ ਹਨ। ਇਸੇ ਤਹਿਤ ਅੱਜ ਗਾਜੀਆਬਾਦ ਦੀਆਂ ਸੰਗਤਾਂ ਵੱਲੋਂ ਪ੍ਰਭਾਵਿਤ ਪਰਿਵਾਰਾਂ ਨੂੰ ਦੇਣ ਲਈ 400 ਗੱਦੇ, 50 ਫੋਲਡਿੰਗ ਅਤੇ ਹੋਰ ਲੜੀਂਦਾ ਸਮਾਨ ਦਿੱਤਾ ਗਿਆ ਹੈ। ਉਨ੍ਹਾਂ ਸਹਿਯੋਗ ਕਰ ਰਹੀਆਂ ਸਮੂਹ ਸੰਗਤਾਂ ਦਾ ਧੰਨਵਾਦ ਕੀਤਾ।
ਇਸੇ ਦੌਰਾਨ ਦਫ਼ਤਰ ਸ਼੍ਰੋਮਣੀ ਕਮੇਟੀ ਵਿਖੇ ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ ਤੇ ਸਕੱਤਰ ਸ. ਪ੍ਰਤਾਪ ਸਿੰਘ ਨੇ ਗਾਜੀਆਬਾਦ ਦੀਆਂ ਸੰਗਤਾਂ ਨੂੰ ਸ੍ਰੀ ਦਰਬਾਰ ਸਾਹਿਬ ਤਸਵੀਰ ਅਤੇ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ ਤੋਂ ਇਲਾਵਾ ਸਕੱਤਰ ਸ. ਪ੍ਰਤਾਪ ਸਿੰਘ, ਮੀਤ ਸਕੱਤਰ ਸ. ਹਰਭਜਨ ਸਿੰਘ ਵਕਤਾ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਰਾਜਿੰਦਰ ਸਿੰਘ ਰੂਬੀ, ਗਾਜੀਆਬਾਦ ਤੋਂ ਆਏ ਸ. ਹਰਜੀਤ ਸਿੰਘ, ਸ. ਹਰਪ੍ਰੀਤ ਸਿੰਘ, ਸ. ਦਮਨਪ੍ਰੀਤ ਸਿੰਘ, ਸ. ਗੁਰਮਿੰਦਰ ਸਿੰਘ ਆਦਿ ਮੌਜੂਦ ਸਨ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।