ਨਵੀਂ ਦਿੱਲੀ, 17 ਸਤੰਬਰ, ਦੇਸ਼ ਕਲਿੱਕ ਬਿਓਰੋ :
ਟਰੱਕ ਅਤੇ ਇਕ ਕਾਰ ਦੀ ਟੱਕਰ ਹੋਣ ਕਾਰਨ ਵਾਪਰੇ ਇਕ ਭਿਆਨਕ ਸੜਕ ਹਾਦਸੇ ਵਿੱਚ ਇਕ ਹੀ ਪਰਿਵਾਰ ਦੇ 7 ਮੈਂਬਰਾਂ ਦੀ ਮੌਤ ਹੋਣ ਦੀ ਦੁਖਦਾਈ ਖਬਰ ਸਾਹਮਣੇ ਆਈ ਹੈ। ਆਂਧਰਾ ਪ੍ਰਦੇਸ਼ ਦੇ ਨੇਲਲੋਰ ਜ਼ਿਲ੍ਹੇ ਵਿੱਚ ਸੰਗਮ ਮੰਡਲ ਦੇ ਨੇੜੇ ਟਰੱਕ ਅਤੇ ਕਾਰ ਦੀ ਟੱਕਰ ਹੋ ਗਈ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਨੇਲਲੋਰ ਜ਼ਿਲ੍ਹੇ ਦੇ ਸੰਗਮ ਮੰਡ ਨੇੜੇ ਟਰੱਕ ਦੇ ਕਾਰ ਨੂੰ ਟੱਕਰ ਮਾਰਨ ਕਾਰ ਇਕ ਪਰਿਵਾਰ ਦੇ 7 ਲੋਕਾਂ ਦੀ ਮੌਤ ਹੋ ਗਈ। ਕਾਰ ਨੇਲਲੋਰ ਤੋਂ ਕੜਪਾ ਵੱਲ ਜਾ ਰਹੀ ਸੀ। ਮ੍ਰਿਤਕ ਨੇਲਲੋਰ ਸ਼ਹਿਰ ਦੇ ਰਹਿਣ ਵਾਲੇ ਸਨ। ਉਨ੍ਹਾਂ ਦੱਸਿਆ ਕਿ ਹਾਦਸੇ ਦੇ ਤੁਰੰਤ ਬਾਅਦ ਟਰੱਕ ਡਰਾਈਵਰ ਮੌਕੇ ਤੋਂ ਫਰਾਰ ਹੋ ਗਿਆ। ਇਸ ਸਬੰਧੀ ਮਾਮਲਾ ਦਰਜ ਕਰ ਲਿਆ ਹੈ।
ਮੁੱਖ ਮੰਤਰੀ ਐਨ ਚੰਦਰ ਬਾਬਾ ਨਾਇਡੂ ਨੇ ਇਸ ਘਟਨਾ ਉਤੇ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਅਧਿਕਾਰੀਆਂ ਨੂੰ ਪੀੜਤ ਪਰਿਵਾਰ ਦੀ ਹਰ ਤਰ੍ਹਾਂ ਦੀ ਮਦਦ ਕਰਨ ਦੇ ਹੁਕਮ ਦਿੱਤੇ ਹਨ।