ਪੰਜਾਬ ਵਿਧਾਨ ਸਭਾ ਦਾ ਸੱਦਿਆ ਵਿਸ਼ੇਸ਼ ਸੈਸ਼ਨ

ਪੰਜਾਬ

ਚੰਡੀਗੜ੍ਹ, 18 ਸਤੰਬਰ, ਦੇਸ਼ ਕਲਿੱਕ ਬਿਓਰੋ :

ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਹੜ੍ਹਾਂ ਨੂੰ ਲੈ ਕੇ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਇਆ ਗਿਆ ਹੈ। ਇਸ ਸਬੰਧੀ ਜਾਣਕਾਰੀ ਮੁੱਖ ਮੰਤਰੀ ਭਗਵੰਤ ਮਾਨ ਨੇ ਖੁਦ ਸੋਸ਼ਲ ਮੀਡੀਆ ਉਤੇ ਦਿੱਤੀ। ਉਨ੍ਹਾਂ ਦੱਸਿਆ ਕਿ ਪੰਜਾਬ ਵਿੱਚ ਹੜ੍ਹਾਂ ਨਾਲ ਹੋਈ ਤਬਾਹੀ ਨਾਲ ਸੰਬੰਧਿਤ ਕੁੱਝ ਨਿਯਮਾਂ ਵਿੱਚ ਲੋਕ ਪੱਖੀ ਸੋਧਾਂ ਕਰਨ ਲਈ ਅਤੇ ਮੁਆਵਜ਼ੇ ਨਾਲ ਸੰਬੰਧਿਤ ਕੁੱਝ ਨਵੇਂ ਕਨੂੰਨਾਂ ਨੂੰ ਮਾਨਤਾ ਦੇਣ ਲਈ ਪੰਜਾਬ ਵਿਧਾਨ ਸਭਾ ਦਾ 26 ਸਤੰਬਰ ਤੋਂ 29 ਸਤੰਬਰ ਤੱਕ ਵਿਸ਼ੇਸ਼ ਸੈਸ਼ਨ ਸੱਦਿਆ ਜਾਂਦਾ ਹੈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।