ਡੀਸੀ ਦਫ਼ਤਰ ਕਰਮਚਾਰੀ ਯੂਨੀਅਨ ਮਾਨਸਾ ਨੇ ਹੜ੍ਹ ਪੀੜ੍ਹਤਾਂ ਦੀ ਸਹਾਇਤਾ ਲਈ 1, 75,000 ਰੁਪਏ ਦਾ ਚੈਕ ਸੌਂਪਿਆ

ਪੰਜਾਬ

ਮਾਨਸਾ, 19 ਸਤੰਬਰ : ਦੇਸ਼ ਕਲਿੱਕ ਬਿਓਰੋ

      ਡੀਸੀ ਦਫ਼ਤਰ ਕਰਮਚਾਰੀ ਯੂਨੀਅਨ ਮਾਨਸਾ ਵੱਲੋਂ ਹੜ੍ਹ ਪੀੜ੍ਹਤਾਂ ਦੀ ਸਹਾਇਤਾ ਲਈ ਡਿਪਟੀ ਕਮਿਸ਼ਨਰ ਮਾਨਸਾ ਨੂੰ 1 ਲੱਖ 75 ਹਜ਼ਾਰ ਰੁਪਏ ਦਾ ਚੈਂਕ ਸੌਂਪਿਆ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀਮਤੀ ਨਵਜੋਤ ਕੌਰ ਆਈ.ਏ.ਐੱਸ. (I.A.S.) ਨੇ ਇਸ ਨੇਕ ਕਾਰਜ ਲਈ ਕਰਮਚਾਰੀ ਯੁਨੀਅਨ ਦੀ ਸਰਾਹਨਾ ਕੀਤੀ। ਉਨ੍ਹਾਂ ਕਿਹਾ ਕਿ ਵੱਖ-ਵੱਖ ਸਮਾਜ ਸੇਵੀ ਸੰਸਥਾਵਾਂ ਅਤੇ ਯੂਨੀਅਨਾਂ ਵੱਲੋਂ ਕੀਤੇ ਜਾਂਦੇ ਇਸ ਤਰ੍ਹਾਂ ਦੇ ਉਪਰਾਲਿਆਂ ਸਦਕਾ ਸੂਬਾ ਸਰਕਾਰ ਅਤੇ ਪ੍ਰਸ਼ਾਸਨ ਦੇ ਕੰਮਾਂ ਦੀ ਕਾਰਵਾਈ ਨੂੰ ਬਲ ਮਿਲਦਾ ਹੈ।

      ਉਨ੍ਹਾਂ ਕਿਹਾ ਕਿ ਭਾਰੀ ਬਾਰਿਸ਼ਾਂ ਅਤੇ ਹੜ੍ਹਾਂ ਕਾਰਨ ਲੋਕਾਂ ਦੇ ਹੋਏ ਨੁਕਸਾਨ ਦੀ ਪੂਰਤੀ ਲਈ ਸਰਕਾਰ ਅਤੇ ਪ੍ਰਸ਼ਾਸਨ ਵੱਲੋਂ ਲਗਾਤਾਰ ਪੁਖ਼ਤਾ ਪ੍ਰਬੰਧ ਕੀਤੇ ਜਾ ਰਹੇ ਹਨ ਅਤੇ ਪੀੜ੍ਹਤ ਲੋਕਾਂ ਦੀ ਹਰ ਸੰਭਵ ਮਦਦ ਯਕੀਨੀ ਬਣਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਅਜਿਹੀ ਮੁਸ਼ਕਿਲ ਦੀ ਘੜੀ ਵਿੱਚ ਸਾਰਿਆਂ ਨੂੰ ਪੀੜ੍ਹਤ ਲੋਕਾਂ ਦੀ ਮਦਦ ਲਈ ਅੱਗੇ ਆਉਣ ਦੀ ਲੋੜ ਹੈ।

      ਪ੍ਰਧਾਨ ਡੀਸੀ ਦਫ਼ਤਰ ਕਰਮਚਾਰੀ ਯੁਨੀਅਨ ਮਾਨਸਾ ਸ਼੍ਰੀ ਹਰਪ੍ਰੀਤ ਸਿੰਘ ਬਿੱਟੂ ਨੇ ਕਿਹਾ ਕਿ ਯੁਨੀਅਨ ਦੇ ਸਮੂਹ ਮੈਂਬਰਾਂ ਵੱਲੋਂ ਆਪਣੀ ਕਮਾਈ ਵਿੱਚੋਂ ਕੁਝ ਰਾਸ਼ੀ ਹੜ੍ਹ ਪੀੜ੍ਹਤਾਂ ਲਈ ਜਮ੍ਹਾਂ ਕੀਤੀ ਗਈ ਹੈ, ਤਾਂ ਜੋ ਲੋੜਵੰਦਾਂ ਦੀ ਮਦਦ ਵਿੱਚ ਉਹ ਆਪਣਾ ਯੋਗਦਾਨ ਪਾ ਸਕਣ।

      ਇਸ ਮੌਕੇ ਐਸ.ਡੀ.ਐਮ. ਬੁਢਲਾਡਾ ਸ੍ਰ ਗਗਨਦੀਪ ਸਿੰਘ ਪੀ.ਸੀ.ਐਸ., ਪੀ.ਏ. ਟੂ ਡੀ.ਸੀ. ਸੁਖਰਾਜ ਸਿੰਘ, ਵਾਈਸ ਪ੍ਰਧਾਨ ਮੁਕੇਸ਼ ਕੁਮਾਰ ਜੂਨੀਅਰ ਸਹਾਇਕ, ਲੱਖਾ ਸਿੰਘ ਸੀਨੀਅਰ ਸਹਾਇਕ, ਸੋਸ਼ਲ ਮੀਡੀਆ ਇੰਚਾਰਜ ਨਵਨੀਤ ਸਿੰਘ ਕਲਰਕ, ਮੋਹਨ ਲਾਲ ਮੌਜੂਦ ਸਨ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।