‘ਨਸ਼ਾ ਛੁਡਾਉਣ’ ਦੇ ਹਿੱਸੇ ਵਜੋਂ,ਪੰਜਾਬ ਪੁਲਿਸ ਨੇ 48 ਵਿਅਕਤੀਆਂ ਨੂੰ ਨਸ਼ਾ ਛੁਡਾਊ ਇਲਾਜ ਲਈ ਕੀਤਾ ਰਾਜ਼ੀ
ਚੰਡੀਗੜ੍ਹ, 21 ਸਤੰਬਰ: ਦੇਸ਼ ਕਲਿੱਕ ਬਿਓਰੋ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖ਼ਾਤਮੇ ਲਈ ਚਲਾਈ ਜਾ ਰਹੀ ਨਸਿ਼ਆਂ ਵਿਰੁੱਧ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਦੇ ਲਗਾਤਾਰ 204ਵੇਂ ਦਿਨ ਪੰਜਾਬ ਪੁਲਿਸ ਨੇ 374 ਥਾਵਾਂ `ਤੇ ਛਾਪੇਮਾਰੀ ਕੀਤੀ ਜਿਸ ਨਾਲ ਸੂਬੇ ਭਰ ਵਿੱਚ 89 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਨ ਤੋਂ ਬਾਅਦ 78 ਐਫਆਈਆਰਜ਼ ਦਰਜ ਕੀਤੀਆਂ ਗਈਆਂ। ਇਸ ਦੇ ਨਾਲ, 204 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 30,440 ਹੋ ਗਈ ਹੈ।
ਛਾਪੇਮਾਰੀ ਦੇ ਨਤੀਜੇ ਵਜੋਂ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 4.5 ਕਿਲੋ ਹੈਰੋਇਨ, 2.3 ਕਿਲੋ ਗਾਂਜਾ, 1524 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 59,810 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ।
ਜਿ਼ਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਹੈ। ਪੰਜਾਬ ਸਰਕਾਰ ਨੇ ਨਸਿ਼ਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5 ਮੈਂਬਰੀ ਕੈਬਨਿਟ ਸਬ-ਕਮੇਟੀ ਦਾ ਵੀ ਗਠਨ ਕੀਤਾ ਹੈ।
79 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1100 ਤੋਂ ਵੱਧ ਪੁਲਿਸ ਮੁਲਾਜ਼ਮਾਂ ਦੀ ਨਫ਼ਰੀ ਵਾਲੀਆਂ 150 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ਵਿੱਚ 374 ਥਾਵਾਂ ਤੇ ਛਾਪੇਮਾਰੀ ਕੀਤੀ। ਪੁਲਿਸ ਟੀਮਾਂ ਨੇ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ 393 ਸ਼ੱਕੀ ਵਿਅਕਤੀਆਂ ਦੀ ਚੈਕਿੰਗ ਵੀ ਕੀਤੀ ਹੈ।
ਰਾਜ ਸਰਕਾਰ ਨੇ ਰਾਜ ਵਿੱਚੋਂ ਨਸਿ਼ਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ – ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਨਸ਼ਨ – ਲਾਗੂ ਕੀਤੀ ਹੈ, ਪੰਜਾਬ ਪੁਲਿਸ ਨੇ ‘ਨਸ਼ਾ ਛੁਡਾਉਣ` ਦੇ ਹਿੱਸੇ ਵਜੋਂ ਅੱਜ 48 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।