ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਫਾਜ਼ਿਲਕਾ ਵੱਲੋਂ ਪਲੇਸਮੈਂਟ ਕੈਂਪ 25 ਸਤੰਬਰ ਨੂੰ

ਪੰਜਾਬ ਰੁਜ਼ਗਾਰ


ਫਾਜ਼ਿਲਕਾ: 23 ਸਤੰਬਰ, ਦੇਸ਼ ਕਲਿੱਕ ਬਿਓਰੋ
ਜਿਲ੍ਹਾ ਰੋਜ਼ਗਾਰ ਅਫਸਰ ਸ਼੍ਰੀ ਮਤੀ ਵੈਸ਼ਾਲੀ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਮਿਤੀ 25 ਸਤੰਬਰ 2025 ਦਿਨ ਵੀਰਵਾਰ ਨੂੰ ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਫਾਜਿਲਕਾ ਵਿਖੇ ਇਕ ਪਲੇਸਮੈਂਟ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ।
ਉਨ੍ਹਾ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਵਿੱਚ ਪੇਟੀਐਮ ਕੰਪਨੀ ਦੁਆਰਾ ਫੀਲਡ ਐਕਸੀਕਿਉਟਿਵ ਅਤੇ ਪੁਖਰਾਜ ਹੈਲਥ ਕੇਅਰ ਵੱਲੋਂ ਸੇਲਸ ਐਕਸੀਕੁੳਟਿਵ ਅਤੇ ਅਸਿਸਟੈਂਟ ਮੈਨੇਜਰ ਲਈ ਇੰਟਰਵਿਊ ਲਿਆ ਜਾਣਾ ਹੈ। ਪੇਟੀਅਮ ਕੰਪਨੀ ਵੱਲੋਂ 50 (ਮਰਦ ਅਤੇ ਔਰਤ) ਅਸਾਮੀਆਂ ਲਈ ਘੱਟੋ ਦਸਵੀ ਪਾਸ ਅਤੇ ਉਮਰ 18 ਤੋਂ 30 ਸਾਲ ਤੱਕ ਹੋਣੀ ਲਾਜਮੀ ਹੈ।
ਪੁਖਰਾਜ ਹੈਲਥ ਕੇਅਰ ਕੰਪਨੀ 30 ਅਸਾਮੀਆਂ(ਕੇਵਲ ਔਰਤਾਂ) ਘੱਟੋ ਘੱਟ 12ਵੀ ਪਾਸ ਅਤੇ ਉਮਰ ਸੀਮਾ 18 ਤੋਂ 26 ਤੱਕ ਹੋਣੀ ਲਾਜਮੀ ਹੈ।  
ਪਲੇਸਮੈਂਟ ਅਫਸਰ ਸ੍ਰੀ ਰਾਜ ਸਿੰਘ ਦੱਸਿਆ ਕਿ ਪਲੇਸਮੈਂਟ ਕੈਂਪ 25 ਸਤੰਬਰ ਨੂੰ ਸਵੇਰੇ 10:00 ਤੋਂ ਡੀਸੀ ਦਫ਼ਤਰ, ਏ ਬਲਾਕ, ਚੌਥੀ ਮੰਜਿਲ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਫਾਜ਼ਿਲਕਾ ਦਫਤਰ ਵਿਖੇ ਲਗਾਇਆ ਜਾ ਰਿਹਾ ਹੈ। ਉਨ੍ਹਾਂ ਨੌਜਵਾਨਾ ਨੂੰ ਅਪੀਲ ਕਰਦਿਆਂ ਕਿਹਾ ਕਿ ਪਲੇਸਮੈਂਟ ਕੈਂਪ ਵਿਚ ਵੱਧ ਤੋਂ ਵੱਧ ਸ਼ਮੂਲੀਅਤ ਕੀਤੀ ਜਾਵੇ ਤੇ ਰੋਜਗਾਰ ਪ੍ਰਾਪਤ ਕੀਤਾ ਜਾਵੇ। ਵਧੇਰੇ ਜਾਣਕਾਰੀ ਲਈ ਦਫਤਰ ਦੇ ਹੈਲਪਲਾਈਨ ਨੰਬਰ  89060 22220, 98145 43684 ਅਤੇ 79861 15001 ਤੇ ਸੰਪਰਕ ਕੀਤਾ ਜਾ ਸਕਦਾ ਹੈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।