ਚੰਡੀਗੜ੍ਹ, 24 ਸਤੰਬਰ, ਦੇਸ਼ ਕਲਿੱਕ ਬਿਓਰੋ :
ਪਾਰਟੀ ਵਿਰੋਧੀ ਕਾਰਵਾਈ ਨੂੰ ਲੈ ਕੇ ਆਮ ਆਦਮੀ ਪਾਰਟੀ ਨੇ ਦੋ ਆਗੂਆਂ ਖਿਲਾਫ ਕਾਰਵਾਈ ਕਰਦੇ ਹੋਏ ਪਾਰਟੀ ਵਿਚੋਂ 6 ਮਹੀਨਿਆਂ ਲਈ ਮੁਅੱਤਲ ਕੀਤਾ ਗਿਆ ਹੈ। ਮੋਗਾ ਵਿਚ ਆਮ ਆਦਮੀ ਪਾਰਟੀ ਨੇ ਸਾਬਕਾ ਜ਼ਿਲ੍ਹਾ ਪ੍ਰਧਾਨ ਹਰਮਨਜੀਤ ਸਿੰਘ ਅਤੇ ਪੰਜਾਬ ਮਹਿਲਾ ਵਿੰਗ ਦੀ ਉਪ ਪ੍ਰਧਾਨ ਅਤੇ ਜੇਲ੍ਹ ਸੁਧਾਰ ਬੋਰਡ ਦੀ ਮੈਂਬਰ ਰਿੰਪੀ ਗਰੇਵਾਲ ਨੂੰ ਛੇ ਮਹੀਨਿਆਂ ਲਈ ਪਾਰਟੀ ਵਿਚੋਂ ਮੁਅੱਤਲ ਕਰ ਦਿੱਤਾ ਗਿਆ ਹੈ।

