ਮੋਰਿੰਡਾ, 25 ਸਤੰਬਰ, ਭਟੋਆ
ਟੈਕਨੀਕਲ ਸਰਵਿਸਿਜ਼ ਯੂਨੀਅਨ ਤੇ ਪੈਨਸ਼ਨਰਜ਼ ਐਸੋਸੀਏਸ਼ਨ ਮੰਡਲ ਖਰੜ੍ਹ ਅਤੇ ਪਾਵਰਕੌਮ ਠੇਕਾ ਮੁਲਾਜ਼ਮ ਯੂਨੀਅਨ ਵਲੋਂ ਸਾਂਝੇ ਤੌਰ ’ਤੇ ਰੋਸ ਪ੍ਰਦਰਸ਼ਨ ਕੀਤਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਦਵਿੰਦਰ ਸਿੰਘ ਅਤੇ ਜਗਦੀਸ਼ ਕੁਮਾਰ ਨੇ ਦੱਸਿਆ ਕਿ ਹੁਸ਼ਿਆਰਪੁਰ ਵਿੱਚ ਇੱਕ ਪ੍ਰਵਾਸੀ ਮਜ਼ਦੂਰ ਵਲੋਂ ਇੱਕ ਬੱਚੇ ਨਾਲ ਕੀਤੀ ਦਰਿੰਦਗੀ ਦੀ ਜਥੇਬੰਦੀ ਵਲੋਂ ਸਖਤ ਸ਼ਬਦਾਂ ਵਿੱਚ ਨਿੰਦਾ ਕੀਤੀ ਅਤੇ ਦੋਸ਼ੀ ਨੂੰ ਸਖਤ ਸਜ਼ਾ ਦੇਣ ਦੀ ਮੰਗ ਕੀਤੀ। ਉਹਨਾਂ ਦੱਸਿਆ ਕਿ ਪ੍ਰਵਾਸੀ ਮਜ਼ਦੂਰ ਵਲੋਂ ਕੀਤੇ ਗੁਨਾਹ ਨੂੰ ਸਮੁੱਚੇ ਭਾਈਚਾਰੇ ਨਾਲ ਜੋੜ ਕੇ ਨਹੀਂ ਵੇਖਣਾ ਚਾਹੀਦਾ ਅਤੇ ਭੜਕਾਊ ਅਫਵਾਹਾਂ ਤੋਂ ਬਚ ਕੇ ਰਹਿਣਾ ਚਾਹੀਦਾ ਹੈ। ਉਹਨਾਂ ਦੱਸਿਆ ਕਿ ਹੜਾਂ ਕਾਰਨ ਪੰਜਾਬ ਦੇ ਮਜ਼ਦੂਰਾਂ, ਕਿਸਾਨਾਂ ਤੇ ਹੋਰਨਾਂ ਕਿਰਤੀ ਲੋਕਾਂ ਦੇ ਹੋਏ ਭਾਰੀ ਜਾਨੀ ਅਤੇ ਮਾਲੀ ਨੁਕਸਾਨ ਨੂੰ ਪੂਰਾ ਕਰਨ ਵਿੱਚ ਪੰਜਾਬ ਸਰਕਾਰ ਨਾਕਾਮ ਰਹੀ ਹੈ। ਆਗੂਆ ਨੇ ਕਿਹਾ ਕਿ ਹਰ ਸਮਾਜ ਵਿੱਚ ਕੁੱਝ ਨਾ ਕੁੱਝ ਅਪਰਾਧਿਕ ਬਿਰਤੀ ਵਾਲੇ ਮਾੜੇ ਅਨਸਰ ਮਿਲ ਜਾਂਦੇ ਹਨ ਪਰ ਕੁੱਝ ਗਲਤ ਅਨਸਰਾਂ ਕਾਰਨ ਸਮੁੱਚੇ ਭਾਈਚਾਰੇ ਨੂੰ ਸਜ਼ਾ ਦੇਣਾ ਗਲਤ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਹਰਭਜਨ ਸਿੰਘ ਪ੍ਰਧਾਨ ਪੈਨਸ਼ਨਰ ਐਸੋਸੀਏਸ਼ਨ, ਜੰਗ ਸਿੰਘ ਪ੍ਰਧਾਨ ਪਾਵਰਕੌਮ ਠੇਕਾ ਮੁਲਾਜ਼ਮ ਯੂਨੀਅਨ, ਸਤੀਸ਼ ਕੁਮਾਰ ਟੈਕਨੀਕਲ ਸਰਵਿਸਿਜ਼ ਯੂਨੀਅਨ, ਜਗਦੀਪ ਸਿੰਘ ਆਦਿ ਮੌਜੂਦ ਸਨ।