ਫਰਾਂਸ ਦੇ ਸਾਬਕਾ ਰਾਸ਼ਟਰਪਤੀ ਨਿਕੋਲਸ ਸਰਕੋਜ਼ੀ ਨੂੰ ਪੰਜ ਸਾਲ ਦੀ ਕੈਦ ਤੇ ₹92 ਲੱਖ ਜੁਰਮਾਨਾ

ਕੌਮਾਂਤਰੀ

ਪੈਰਿਸ, 26 ਸਤੰਬਰ, ਦੇਸ਼ ਕਲਿਕ ਬਿਊਰੋ :
ਪੈਰਿਸ ਦੀ ਇੱਕ ਅਦਾਲਤ ਨੇ ਫਰਾਂਸ ਦੇ ਸਾਬਕਾ ਰਾਸ਼ਟਰਪਤੀ ਨਿਕੋਲਸ ਸਰਕੋਜ਼ੀ ਨੂੰ ਅਪਰਾਧਿਕ ਸਾਜ਼ਿਸ਼ ਦੇ ਦੋਸ਼ ਵਿੱਚ ਪੰਜ ਸਾਲ ਦੀ ਕੈਦ ਦੀ ਸਜ਼ਾ ਸੁਣਾਈ।
ਉਨ੍ਹਾਂ ਨੂੰ 100,000 ਯੂਰੋ (ਲਗਭਗ ₹92 ਲੱਖ) ਦਾ ਜੁਰਮਾਨਾ ਵੀ ਲਗਾਇਆ ਗਿਆ ਅਤੇ ਪੰਜ ਸਾਲਾਂ ਲਈ ਕੋਈ ਵੀ ਸਰਕਾਰੀ ਅਹੁਦਾ ਸੰਭਾਲਣ ‘ਤੇ ਰੋਕ ਲਗਾ ਦਿੱਤੀ ਗਈ ਹੈ। ਇਹ ਮਾਮਲਾ 2007 ਦੀਆਂ ਰਾਸ਼ਟਰਪਤੀ ਚੋਣਾਂ ਵਿੱਚ ਜਿੱਤ ਲਈ ਤਤਕਾਲੀ ਲੀਬੀਆ ਦੇ ਤਾਨਾਸ਼ਾਹ ਮੁਅੱਮਰ ਗੱਦਾਫੀ ਦੇ ਕਥਿਤ ਗੈਰ-ਕਾਨੂੰਨੀ ਫੰਡਿੰਗ ਨਾਲ ਸਬੰਧਤ ਹੈ।
ਹਾਲਾਂਕਿ, ਅਦਾਲਤ ਨੇ ਸਰਕੋਜ਼ੀ ਨੂੰ ਭ੍ਰਿਸ਼ਟਾਚਾਰ ਸਮੇਤ ਹੋਰ ਦੋਸ਼ਾਂ ਤੋਂ ਬਰੀ ਕਰ ਦਿੱਤਾ। 70 ਸਾਲਾ ਸਰਕੋਜ਼ੀ ਨੇ ਐਲਾਨ ਕੀਤਾ ਹੈ ਕਿ ਉਹ ਫੈਸਲੇ ਨੂੰ ਗੈਰ-ਕਾਨੂੰਨੀ ਦੱਸਦੇ ਹੋਏ ਉੱਚ ਅਦਾਲਤ ਵਿੱਚ ਅਪੀਲ ਕਰਨਗੇ।
ਨਿਕੋਲਸ ਸਰਕੋਜ਼ੀ ਨੇ 2007 ਤੋਂ 2012 ਤੱਕ ਫਰਾਂਸ ਦੇ ਰਾਸ਼ਟਰਪਤੀ ਵਜੋਂ ਸੇਵਾ ਨਿਭਾਈ। ਉਨ੍ਹਾਂ ਦੀ ਪਤਨੀ, ਕਾਰਲਾ ਬਰੂਨੀ, ਇੱਕ ਮਸ਼ਹੂਰ ਗਾਇਕਾ ਅਤੇ ਮਾਡਲ ਹੈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।