ਮੋਹਾਲੀ, 27 ਸਤੰਬਰ, ਦੇਸ਼ ਕਲਿੱਕ ਬਿਓਰੋ :
ਪੰਜਾਬੀ ਦੇ ਮਸ਼ਹੂਰ ਗਾਇਕ ਰਾਜਵੀਰ ਜਵੰਦਾ ਅੱਜ ਵਾਪਰੇ ਇਕ ਭਿਆਨਕ ਸੜਕ ਹਾਦਸੇ ਵਿੱਚ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ। ਰਾਜਵੀਰ ਜਵੰਦਾ ਨੂੰ ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ, ਜਿੱਥੇ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਰਾਜਵੀਰ ਜਵੰਦਾ ਨਾਲ ਇਹ ਹਾਦਸਾ ਹਮਾਚਿਲ ਪ੍ਰਦੇਸ਼ ਵਿਚ ਵਾਪਰਿਆ। ਮਿਲੀ ਜਾਣਕਾਰੀ ਅਨੁਸਾਰ ਰਾਜਵੀਰ ਜਵੰਦਾ ਬਾਈਕਿੰਗ ਕਰਨ ਦੇ ਸ਼ੌਕੀਨ ਹਨ। ਉਹ ਬਾਈਕਿੰਗ ਕਰਨ ਲਈ ਹਿਮਾਚਲ ਪ੍ਰਦੇਸ਼ ਵੱਲ ਗਏ ਸਨ। ਇਸ ਘਟਨਾ ਦਾ ਪਤਾ ਚਲਦਿਆਂ ਹੀ ਫੋਰਟਿਸ ਹਸਪਤਾਲ ਵਿੱਚ ਪੰਜਾਬ ਦੇ ਕਈ ਗਾਇਕ ਪਹੁੰਚ ਰਹੇ ਹਨ। ਹਸਪਤਾਲ ਵਿੱਚ ਉਨ੍ਹਾਂ ਦੀ ਹਾਲਤ ਗੰਭੀਰ ਹੈ।