ਚੰਡੀਗੜ੍ਹ, 28 ਸਤੰਬਰ, ਦੇਸ਼ ਕਲਿੱਕ ਬਿਓਰੋ :
ਪੰਜਾਬ ਦੀ ਭਗਵੰਤ ਮਾਨ ਸਰਕਾਰ ਲਗਾਤਾਰ ਇਹ ਕਹਿੰਦੀ ਆ ਰਹੀ ਹੈ ਕਿ ਭ੍ਰਿਸ਼ਟਾਚਾਰ ਕਰਨ ਵਾਲਿਆਂ ਨੂੰ ਬਖਸਿਆ ਨਹੀਂ ਜਾਵੇਗਾ। ਭਗਵੰਤ ਮਾਨ ਸਰਕਾਰ ਨੇ ਭ੍ਰਿਸ਼ਟਾਚਾਰ ਨੂੰ ਲੈ ਕੇ 5 ਹੋਰ ਅਧਿਕਾਰੀਆਂ ਉਤੇ ਕਾਰਵਾਈ ਕਰਦੇ ਹੋਏ ਮੁਅੱਤਲ ਕੀਤਾ ਹੈ। ਪਨਸਪ ਵਿਚ ਇੱਕ ਵੱਡੇ ਘੁਟਾਲਾ ਸਾਹਮਣੇ ਆਇਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਉਤੇ ਤੁਰੰਤ ਐਕਸ਼ਨ ਲੈਂਦੇ ਹੋਏ ਬਠਿੰਡਾ ਤੇ ਮਾਨਸਾ ਦੇ 5 ਅਧਿਕਾਰੀਆਂ ਨੂੰ ਮੁਅੱਤਲ ਕੀਤਾ ਹੈ। ਦੱਸਿਆ ਜਾ ਰਿਹਾ ਹੈ ਕਿ ਕੁਝ ਅਧਿਕਾਰੀਆਂ ਨੇ ਕਥਿਤ ਤੌਰ ਉਤੇ ਬਠਿੰਡਾ ਵਿੱਚ ਗੋਦਾਮ ਦੇ ਕਿਰਾਏ ਵਿੱਚ ਹੇਰਾਫੇਰੀ ਕਰਕੇ ਕਰੋੜਾਂ ਰੁਪਏ ਦਾ ਘੁਟਾਲਾ ਕੀਤਾ ਹੈ। ਗੋਦਾਮ ਦੀਆਂ ਅਦਾਇਗੀਆਂ ਸਾਲ ਵਿੱਚ ਤਿੰਨ ਵਾਰ ਦਿਖਾਈਆਂ ਗਈਆਂ। ਬਿੱਲ ਵੀ ਤਿੰਨ ਵਾਰ ਤਿਆਰ ਕਰਕੇ ਦਫ਼ਤਰ ਵਿੱਚ ਜਮ੍ਹਾਂ ਕਰਵਾਏ ਗਏ।
ਦੱਸਿਆ ਜਾ ਰਿਹਾ ਹੈ ਕਿ ਸੀਨੀਅਰ ਸਹਾਇਕ ਲੇਖਾਕਾਰ ਅਤੇ ਮਾਨਸਾ ਵਿੱਚ ਮੌਜੂਦਾ ਸਮੇਂ ਸੇਵਾ ਨਿਭਾ ਰਹੇ ਇੰਸਪੈਕਟਰਾਂ ਨੇ ਇਕੱਲੇ ਬਠਿੰਡਾ ਵਿੱਚ ਲਗਭਗ ਤਿੰਨ ਕਰੋੜ ਰੁਪਏ ਦਾ ਗਬਨ ਕੀਤਾ ਹੈ।