ਤਰੁਣ ਚੁੱਘ ਜੀ ਵੱਲੋਂ ਸਾਬਕਾ ਕੈਬਨਿਟ ਮੰਤਰੀ ਹਰਮੇਲ ਸਿੰਘ ਟੌਹੜਾ ਨੂੰ ਭਾਵਪੂਰਣ ਸ਼ਰਧਾਂਜਲੀ

ਪੰਜਾਬ

ਪ੍ਰਧਾਨ ਮੰਤਰੀ,ਗ੍ਰਹਿ ਮੰਤਰੀ ਤੇ ਜੇਪੀ ਨੱਡਾ ਦਾ ਸ਼ੋਕ ਸੰਦੇਸ਼ ਲੈਕੇ ਪਹੁੰਚੇ :-

ਚੰਡੀਗੜ੍ਹ 28 ਸਤੰਬਰ 2025, ਦੇਸ਼ ਕਲਿੱਕ ਬਿਓਰੋ :
ਭਾਰਤੀ ਜਨਤਾ ਪਾਰਟੀ ਦੇ ਕੌਮੀ ਜਨਰਲ ਸਕੱਤਰ ਸ੍ਰੀ ਤਰੁਣ ਚੁੱਘ ਜੀ ਨੇ ਅੱਜ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਸ੍ਰੀ ਹਰਮੇਲ ਸਿੰਘ ਟੌਹੜਾ ਜੀ ਦੀ ਆਤਮਾ ਦੀ ਸਦੀਵ-ਸ਼ਾਂਤੀ ਲਈ ਹੋਈ ਅੰਤਿਮ ਅਰਦਾਸ ਸਮਾਗਮ ਵਿੱਚ ਸ਼ਾਮਲ ਹੋ ਕੇ ਉਨ੍ਹਾਂ ਨੂੰ ਨਮਨ ਕੀਤਾ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ,ਗ੍ਰਹਿ ਮੰਤਰੀ ਅਮਿਤ ਸ਼ਾਹ ਤੇ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਜੇਪੀ ਨੱਡਾ ਦਾ ਸ਼ੋਕ ਸੰਦੇਸ਼ ਪੜਿਆ।

ਇਸ ਮੌਕੇ ਸ੍ਰੀ ਤਰੁਣ ਚੁੱਘ ਜੀ ਨੇ ਸ੍ਰ. ਟੌਹੜਾ ਜੀ ਦੇ ਪਰਿਵਾਰਕ ਮੈਂਬਰਾਂ ਨਾਲ ਮਿਲ ਕੇ ਦੁੱਖ-ਸਾਂਝਾ ਕੀਤਾ ਅਤੇ ਉਨ੍ਹਾਂ ਨਾਲ ਬਿਤਾਏ ਕੀਮਤੀ ਪਲਾਂ ਨੂੰ ਯਾਦ ਕਰਦਿਆਂ ਹੋਇਆਂ ਭਾਵਪੂਰਣ ਯਾਦਾਂ ਸਾਂਝੀਆਂ ਕੀਤੀਆਂ।

ਸ੍ਰੀ ਤਰੁਣ ਚੁੱਘ ਜੀ ਨੇ ਅਰਦਾਸ ਕੀਤੀ ਕਿ ਅਕਾਲ ਪੁਰਖ ਸਦੀਵੀ ਨਿਵਾਸ ਪ੍ਰਾਪਤ ਕਰ ਚੁੱਕੀ ਆਤਮਾ ਨੂੰ ਆਪਣੇ ਚਰਨਾਂ ਵਿੱਚ ਵਸਾਵੇ ਅਤੇ ਪਰਿਵਾਰ ਨੂੰ ਭਾਣਾ ਮੰਨਣ ਦੀ ਸ਼ਕਤੀ ਪ੍ਰਦਾਨ ਕਰੇ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।