ਜੁਆਇੰਟ ਡਾਇਰੈਕਟਰ ਪ੍ਰੀਤ ਕੰਵਲ ਸਿੰਘ ਨੂੰ ਸਦਮਾ, ਮਾਤਾ ਦਾ ਦੇਹਾਂਤ

ਟ੍ਰਾਈਸਿਟੀ

ਚੰਡੀਗੜ੍ਹ, 29 ਸਤੰਬਰ: ਦੇਸ਼ ਕਲਿੱਕ ਬਿਓਰੋ

ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਜੁਆਇੰਟ ਡਾਇਰੈਕਟਰ ਪ੍ਰੀਤ ਕੰਵਲ ਸਿੰਘ ਨੂੰ ਉਸ ਸਮੇਂ ਭਾਰੀ ਸਦਮਾ ਲੱਗਾ ਜਦੋਂ ਉਨ੍ਹਾਂ ਦੇ ਮਾਤਾ ਸਵਰਨਜੀਤ ਕੌਰ ਦਾ ਬੀਤੀ ਸ਼ਾਮ ਦੇਹਾਂਤ ਹੋ ਗਿਆ, ਉਹ 80 ਸਾਲ ਦੇ ਸਨ ਅਤੇ ਕੁਝ ਸਮੇਂ ਤੋਂ ਬਿਮਾਰ ਸਨ।

ਮਾਤਾ ਸਵਰਨਜੀਤ ਕੌਰ ਨੂੰ ਅੱਜ ਸੈਕਟਰ 25 ਸ਼ਮਸ਼ਾਨਘਾਟ ਵਿਖੇ ਅੰਤਿਮ ਸੰਸਕਾਰ ਮੌਕੇ ਸਮਾਜ ਦੇ ਵੱਖ-ਵੱਖ ਵਰਗਾਂ ਵੱਲੋਂ ਭਾਵ-ਭਿੰਨੀ ਅੰਤਿਮ ਵਿਦਾਇਗੀ ਦਿੱਤੀ ਗਈ।

ਉਹ ਆਪਣੇ ਪਿੱਛੇ ਪਤੀ ਸ. ਬਹਾਦਰ ਸਿੰਘ ਤੋਂ ਇਲਾਵਾ ਸਪੁੱਤਰ ਅਮਨਦੀਪ ਸਿੰਘ, ਪ੍ਰੀਤ ਕੰਵਲ ਸਿੰਘ ਅਤੇ ਪੁੱਤਰੀ ਐਡਵੋਕੇਟ ਗਗਨ ਮੋਹਨੀ ਦਾ ਪਰਿਵਾਰ ਛੱਡ ਗਏ ਹਨ। ਉਨ੍ਹਾਂ ਨੂੰ ਅੰਤਿਮ ਵਿਦਾਇਗੀ ਦੇਣ ਮੌਕੇ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਦੇ ਓ.ਐਸ.ਡੀ. (ਮੀਡੀਆ) ਅਮਨਜੋਤ ਸਿੰਘ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਵਧੀਕ ਡਾਇਰੈਕਟਰ ਸੰਦੀਪ ਸਿੰਘ ਗਾੜਾ ਵੱਲੋਂ ਰੀਥ ਰੱਖ ਕੇ ਸ਼ਰਧਾਂਜਲੀਆਂ ਭੇਂਟ ਕੀਤੀਆਂ ਗਈਆਂ।

ਇਸ ਮੌਕੇ ਮੁੱਖ ਮੰਤਰੀ ਦੇ ਡਾਇਰੈਕਟਰ (ਮੀਡੀਆ ਕਮਿਊਨੀਕੇਸ਼ਨ) ਅਨਿਲ ਸੈਣੀ, ਆਈ.ਏ.ਐਸ. ਅਧਿਕਾਰੀ ਡੀ.ਐਸ. ਮਾਂਗਟ ਤੇ ਸੁਖਜੀਤ ਪਾਲ ਸਿੰਘ, ਸਾਬਕਾ ਜਸਟਿਸ ਪੀ.ਐਸ. ਤੇਜੀ, ਸਾਬਕਾ ਜਸਟਿਸ ਐਸ.ਐਸ. ਸਾਰੋ, ਲੋਕ ਸੰਪਰਕ ਵਿਭਾਗ ਦੇ ਵਧੀਕ ਡਾਇਰੈਕਟਰ ਰਣਦੀਪ ਸਿੰਘ ਆਹਲੂਵਾਲੀਆ ਤੇ ਹਰਜੀਤ ਸਿੰਘ ਗਰੇਵਾਲ, ਜੁਆਇੰਟ ਡਾਇਰੈਕਟਰ ਇਸ਼ਵਿੰਦਰ ਸਿੰਘ ਗਰੇਵਾਲ ਤੇ ਮਨਵਿੰਦਰ ਸਿੰਘ, ਡਿਪਟੀ ਡਾਇਰੈਕਟਰ ਸ਼ਿਖਾ ਨਹਿਰਾ, ਗੁਰਮੀਤ ਸਿੰਘ ਖਹਿਰਾ ਤੇ ਨਵਦੀਪ ਸਿੰਘ ਗਿੱਲ ਸਮੇਤ ਵਿਭਾਗ ਦੇ ਸਮੂਹ ਆਈ.ਪੀ.ਆਰ.ਓਜ਼, ਏ.ਪੀ.ਆਰ.ਓਜ਼ ਅਤੇ ਕਰਮਚਾਰੀਆਂ ਤੋਂ ਇਲਾਵਾ ਵੱਖ-ਵੱਖ ਅਦਾਰਿਆਂ ਨਾਲ ਜੁੜੇ ਪੱਤਰਕਾਰ ਅਤੇ ਵਕੀਲ ਹਾਜ਼ਰ ਸਨ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।