CM ਭਗਵੰਤ ਮਾਨ ਅੱਜ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰਨਗੇ

ਪੰਜਾਬ

ਚੰਡੀਗੜ੍ਹ, 30 ਸਤੰਬਰ, ਦੇਸ਼ ਕਲਿਕ ਬਿਊਰੋ :
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ 30 ਸਤੰਬਰ ਨੂੰ ਦਿੱਲੀ ਵਿੱਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰਨਗੇ। ਉਹ ਸ਼ਾਹ ਨੂੰ ਪੰਜਾਬ ਵਿੱਚ ਹੜ੍ਹਾਂ ਕਾਰਨ ਹੋਏ ਨੁਕਸਾਨ ਬਾਰੇ ਜਾਣਕਾਰੀ ਦੇਣਗੇ। ਉਹ ਰਾਜ ਆਫ਼ਤ ਰਾਹਤ ਫੰਡ (SDRF) ਦੇ ਨਿਯਮਾਂ ਵਿੱਚ ਢਿੱਲ ਦੇਣ ਦੀ ਵੀ ਮੰਗ ਕਰਨਗੇ।
ਹਾਲਾਂਕਿ ਮੁੱਖ ਮੰਤਰੀ ਮਾਨ ਵਾਰ-ਵਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਮਿਲਣ ਲਈ ਸਮਾਂ ਮੰਗ ਰਹੇ ਸਨ, ਪਰ ਪ੍ਰਧਾਨ ਮੰਤਰੀ ਦਫ਼ਤਰ (PMO) ਨੇ ਉਨ੍ਹਾਂ ਨੂੰ ਸਮਾਂ ਨਹੀਂ ਦਿੱਤਾ। ਹੜ੍ਹਾਂ ਲਈ ਬੁਲਾਏ ਗਏ ਵਿਸ਼ੇਸ਼ ਸੈਸ਼ਨ ਵਿੱਚ PMO ਦੀ ਨਿੰਦਾ ਦਾ ਮਤਾ ਵੀ ਪਾਸ ਕੀਤਾ ਗਿਆ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 9 ਸਤੰਬਰ ਨੂੰ ਪੰਜਾਬ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ ਸੀ। ਹਾਲਾਂਕਿ, ਉਸ ਸਮੇਂ ਮੁੱਖ ਮੰਤਰੀ ਭਗਵੰਤ ਮਾਨ ਬਿਮਾਰ ਸਨ, ਇਸ ਲਈ ਉਹ ਪ੍ਰਧਾਨ ਮੰਤਰੀ ਨੂੰ ਨਹੀਂ ਮਿਲ ਸਕੇ ਸਨ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।