ਚਮਕੌਰ ਸਾਹਿਬ / ਮੋਰਿੰਡਾ 30 ਸਤੰਬਰ ( ਭਟੋਆ
4161 ਮਾਸਟਰ ਕੇਡਰ ਨਿਯੁਕਤੀ ਪੱਤਰ ਪ੍ਰਾਪਤ ਅਧਿਆਪਕ ਯੂਨੀਅਨ ਵੱਲੋਂ 2 ਅਕਤੂਬਰ ਨੂੰ ਮੁੱਖ ਮੰਤਰੀ ਦੀ ਕੋਠੀ ਦਾ ਘਿਰਾਓ ਕੀਤਾ ਜਾਵੇਗਾ।ਇਸ ਸੰਬੰਧੀ 4161 ਮਾਸਟਰ ਕੇਡਰ ਨਿਯੁਕਤੀ ਪੱਤਰ ਪ੍ਰਾਪਤ ਅਧਿਆਪਕ ਯੂਨੀਅਨ ਦੇ ਪ੍ਰਧਾਨ ਤਨਵੀਰ ਨੇ ਦੱਸਿਆ ਕਿ 4161 ਮਾਸਟਰ ਕੇਡਰ ਨਿਯੁਕਤੀ ਪੱਤਰ ਪ੍ਰਾਪਤ ਅਧਿਆਪਕ ਯੂਨੀਅਨ ਵੱਲੋਂ 2 ਅਕਤੂਬਰ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸੰਗਰੂਰ ਕੋਠੀ ਦਾ ਘਿਰਾਓ ਕੀਤਾ ਜਾਵੇਗਾ ।ਉਨ੍ਹਾਂ ਦੱਸਿਆ ਕਿ ਜਨਵਰੀ 2023 ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵੱਡੇ ਇਕੱਠ ਵਿੱਚ ਉਨ੍ਹਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਅਤੇ ਉਨ੍ਹਾਂ ਦਾ ਮੈਡੀਕਲ ਵੀ ਕਰਾਇਆ ਗਿਆ ਪਰ ਸਰਕਾਰ ਨੇ ਉਨ੍ਹਾਂ ਨੂੰ ਸਕੂਲਾਂ ਵਿੱਚ ਭੇਜਣ ਦੀ ਬਜਾਏ ਨਤੀਜਾ ਰੀਵਾਇਜ਼ ਕਰਕੇ 252 ਅਧਿਆਪਕਾਂ ਨੂੰ ਭਰਤੀ ਵਿਚੋਂ ਬਾਹਰ ਕੱਢ ਦਿੱਤਾ ਗਿਆ ਜਿਸ ਕਰਕੇ ਯੂਨੀਅਨ ਵੱਲੋਂ ਸ਼ੰਘਰਸ਼ ਕੀਤਾ ਧਰਨੇ ਲਗਾਏ ਮੁੱਖ ਮੰਤਰੀ ਅਤੇ ਸਿੱਖਿਆ ਮੰਤਰੀ ਦੇ ਘਰਾਂ ਅੱਗੇ ਧਰਨੇ ਦਿੱਤੇ ਪ੍ਰੰਤੂ ਸਰਕਾਰ ਦੇ ਕੰਨਾਂ ਤੇ ਜੂੰ ਨਾ ਸਰਕੀ । ਆਖਰ ਵਿੱਚ ਉਨ੍ਹਾਂ ਨੇ ਮਾਣਯੋਗ ਪੰਜਾਬ ਤੇ ਹਰਿਆਣਾ ਹਾਈਕੋਰਟ ਦੀ ਸ਼ਰਨ ਲਈ ਅਤੇ ਅਦਾਲਤ ਨੇ ਫੈਸਲਾ ਉਨ੍ਹਾਂ ਦੇ ਹੱਕ ਵਿੱਚ ਕਰ ਦਿੱਤਾ ਪਰ ਸਰਕਾਰ ਤੇ ਸਿੱਖਿਆ ਵਿਭਾਗ ਅਜੇ ਵੀ ਟਾਲ ਮਟੋਲ ਕਰ ਰਹੇ ਹਨ । ਉਨ੍ਹਾਂ ਦੱਸਿਆ ਕਿ ਹੁਣ ਅਦਾਲਤ ਦਾ ਫ਼ੈਸਲਾ ਲਾਗੂ ਕਰਵਾਉਣ ਲਈ 2 ਅਕਤੂਬਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਸੰਗਰੂਰ ਕੋਠੀ ਦਾ ਘਿਰਾਓ ਕਰਨਗੇ ਇਹ ਘਿਰਾਓ ਉਦੋਂ ਤੱਕ ਜਾਰੀ ਰਹੇਗਾ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਮੰਨ ਕੇ ਉਨ੍ਹਾਂ ਨੂੰ ਅਲਾਟ ਕੀਤੇ ਸਕੂਲਾਂ ਵਿੱਚ ਨਹੀਂ ਭੇਜਿਆਂ ਜਾਦਾ। ਇਸ ਮੌਕੇ ਕੁਲਿਵੰਦਰ ਸਿੰਘ, ਜਰਨੈਲ ਕੌਰ, ਰਾਮਲਾਲ , ਗੁਰਪ੍ਰੀਤ ਕੌਰ, ਕਿਰਨ ਮੈਡਮ, ਪੂਨਮ , ਰਾਜਦੀਪ, ਸਾਹਿਬ ਸਿੰਘ ਅਤੇ ਹੋਰ ਸਾਥੀ ਹਾਜ਼ਰ ਸਨ।