ਕਿਸਾਨਾਂ ਵੱਲੋਂ ਗੰਨੇ ਦੇ ਬਕਾਇਆ ਰਾਸ਼ੀ ਸਬੰਧੀ ਮਿੱਲ ਦੇ ਬੋਰਡ ਆਫ ਡਾਇਰੈਕਟਰ ਨੂੰ ਸੌਂਪਿਆ ਮੰਗ ਪੱਤਰ

ਟ੍ਰਾਈਸਿਟੀ

ਮੋਰਿੰਡਾ, 30 ਸਤੰਬਰ (ਭਟੋਆ) 

ਭਾਰਤੀ ਕਿਸਾਨ ਯੂਨੀਅਨ ਸ਼ੇਰ ਏ ਪੰਜਾਬ ਅਤੇ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਆਗੂਆਂ ਨਾਲ ਪਿਛਲੇ ਸਾਲ ਦੇ ਗੰਨੇ ਦੀ ਬਕਾਇਆ ਰਾਸ਼ੀ ਜਾਰੀ ਕਰਾਉਣ ਲਈ ਮੋਰਿੰਡਾ  ਮਿੱਲ ਵਿਖੇ ਮਿੱਲ ਦੇ ਨਵੇ ਬਣੇ ਬੋਰਡ ਆਫ ਡਾਇਰੈਕਟਰ ਨਾਲ ਇੱਕ ਮੀਟਿੰਗ ਕੀਤੀ ਗਈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਕਿਸਾਨ ਆਗੂ ਮਲਕੀਤ ਸਿੰਘ ਸੇਖੋਂ ਨੇ ਦੱਸਿਆ ਕਿ  ਮੀਟਿੰਗ ਦੌਰਾਨ ਮਿੱਲ ਮੈਨੇਜਮੈਂਟ ਤੋ ਕਿਸਾਨਾਂ ਦੇ ਪਿਛਲੇ ਸਾਲ ਦੇ ਗੰਨੇ ਦੀ ਬਕਾਇਆ ਰਾਸ਼ੀ ਕਿਸਾਨਾਂ ਦੇ ਖਾਤਿਆਂ ਵਿੱਚ ਪਾਉਣ ਦੀ ਮੰਗ ਕੀਤੀ ਗਈ। ਇਸ ਮੌਕੇ ‘ਤੇ ਗੰਨਾ ਕਾਸ਼ਤਕਾਰਾਂ ਦੀ ਅਗਵਾਈ ਕਰ ਰਹੇ ਸ਼ੇਰ ਏ ਪੰਜਾਬ ਕਿਸਾਨ ਯੂਨੀਅਨ ਦੇ ਸੂਬਾਈ ਆਗੂ ਕੁਲਵਿੰਦਰ ਸਿੰਘ ਪੰਜੋਲਾ ਨੇ ਕਿਹਾ ਕਿ ਇਲਾਕੇ ਦੇ ਸੈਂਕੜੇ ਗੰਨਾ ਕਾਸਤਕਾਰਾਂ ਦੀ ਸ਼ੂਗਰ ਮਿੱਲ ਮੋਰਿੰਡਾ ਵੱਲ ਕਰੋੜਾਂ ਰੁਪਏ ਦੀ ਰਾਸ਼ੀ ਬਕਾਇਆ ਰਹਿੰਦੀ ਹੈ ਜਿਸ ਨੂੰ ਲੈ ਕੇ ਕਿਸਾਨਾਂ ਵੱਲੋਂ ਕਈ ਵਾਰ ਮੈਨੇਜਮੈਂਟ ਕੋਲ ਪਹੁੰਚ ਕੀਤੀ ਗਈ ਹੈ। ਪ੍ਰੰਤੂ ਹੁਣ ਤੱਕ ਦੀਆਂ ਮੀਟਿੰਗਾਂ ਬੇਸਿੱਟਾ ਰਹੀਆਂ ਹਨ। ਕੁਲਵਿੰਦਰ ਸਿੰਘ ਪੰਜੋਲਾ ਨੇ ਕਿਹਾ ਕਿ ਇਸ ਵੇਲੇ ਕਿਸਾਨਾਂ ਨੂੰ ਕਣਕ ਦੀ ਬਿਜਾਈ ਅਤੇ ਹੋਰਨਾਂ ਫਸਲਾਂ ਦੀ ਸਾਂਭ ਸੰਭਾਲ ਲਈ ਪੈਸੇ ਦੀ ਬਹੁਤ ਸਖਤ ਲੋੜ ਹੈ। ਉਹਨਾਂ  ਮਿੱਲ ਦੇ ਬੋਰਡ ਆਫ ਡਾਇਰੈਕਟਰ ਦੇ ਨੁਮਾਇੰਦਿਆਂ ਡਾਇਰੈਕਟਰ ਸਤਨਾਮ ਸਿੰਘ ਅਤੇ ਡਾਇਰੈਕਟਰ ਕੁਲਵਿੰਦਰ ਸਿੰਘ ਨੂੰ ਮੰਗ ਪੱਤਰ ਦਿੰਦਿਆ ਅਪੀਲ ਕੀਤੀ ਕਿ ਕਿਸਾਨਾਂ ਦੀ ਗੰਨੇ ਦੀ ਬਕਾਇਆ ਰਹਿੰਦੀ ਰਾਸ਼ੀ ਤੁਰੰਤ ਉਹਨਾਂ ਦੇ ਖਾਤਿਆਂ ਵਿੱਚ ਪਾਈ ਜਾਵੇ। ਕੁਲਵਿੰਦਰ ਸਿੰਘ ਨੇ ਦੱਸਿਆ ਕਿ ਦੋਨੋ ਡਾਇਰੈਕਟਰ ਨੇ ਉਹਨਾਂ ਨੂੰ ਭਰੋਸਾ ਦਿੱਤਾ ਗਿਆ ਹੈ ਕਿ ਗੰਨੇ ਦੀ ਬਕਾਇਆ ਰਾਸ਼ੀ ਇੱਕ ਹਫਤੇ ਦੇ ਅੰਦਰ ਅੰਦਰ ਕਿਸਾਨਾਂ ਦੇ   ਖਾਤਿਆਂ ਵਿੱਚ ਪਾ ਦਿੱਤੀ ਜਾਵੇਗੀ। ਉਹਨਾਂ ਕਿਹਾ ਕਿ ਜੇਕਰ ਕਿਸਾਨਾਂ ਦੇ ਗੰਨੇ ਦੀ ਬਕਾਇਆ ਰਾਸ਼ੀ ਉਹਨਾਂ ਦੇ ਖਾਤਿਆਂ ਵਿੱਚ ਦਿੱਤੇ ਗਏ ਸਮੇਂ ਅੰਦਰ ਨਹੀਂ ਪਾਈ ਜਾਂਦੀ ਤਾਂ ਗੰਨਾ ਕਾਸ਼ਤਕਾਰ ਸੰਘਰਸ਼ ਕਰਨ ਲਈ ਮਜਬੂਰ ਹੋਣਗੇ। ਇਸ ਮੌਕੇ ‘ਤੇ ਹੋਰਨਾਂ ਤੋਂ ਇਲਾਵਾ ਕੁਲਵਿੰਦਰ ਸਿੰਘ ਪੰਜੋਲਾ, ਰਵਿੰਦਰ ਸਿੰਘ ਚੈੜੀਆਂ, ਮਾਸਟਰ ਸੁਰਮਖ ਸਿੰਘ ਕਕਰਾਲੀ, ਅਮਰਜੀਤ ਸਿੰਘ ਸੋਹੀ ਕਕਰਾਲੀ, ਗੈਰ  ਖਾਬੜਾ, ਅਤੇ ਗੁਰਪਾਲ ਸਿੰਘ ਬਹਿਡਾਲੀ ਆਦਿ ਕਿਸਾਨ ਆਗੂ ਅਤੇ ਕਿਸਾਨ ਵੀ ਮੀਟਿੰਗ ਵਿੱਚ ਸ਼ਾਮਿਲ ਸਨ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।