ਗਾਇਕ ਰਾਜਵੀਰ ਜਵੰਦਾ ਦੀ ਸਿਹਤ ਸਬੰਧੀ ਹਸਪਤਾਲ ਨੇ ਜਾਰੀ ਕੀਤਾ ਅਪਡੇਟ

ਪੰਜਾਬ ਮਨੋਰੰਜਨ

ਮੋਹਾਲੀ, 2 ਅਕਤੂਬਰ, ਦੇਸ਼ ਕਲਿੱਕ ਬਿਓਰੋ :

ਪਿਛਲੇ ਕਈ ਦਿਨਾਂ ਤੋਂ ਹਸਪਤਾਲ ਵਿੱਚ ਭਰਤੀ ਪੰਜਾਬੀ ਗਾਇਕ ਰਾਜਵੀਰ ਜਵੰਦੀ ਦੀ ਸਿਹਤ ਨੂੰ ਲੈ ਕੇ ਹਸਪਤਾਲ ਵੱਲੋਂ ਤਾਜ਼ਾ ਅਪਡੇਟ ਜਾਰੀ ਕੀਤਾ ਗਿਆ ਹੈ। ਰਾਜਵੀਰ ਜਵੰਦਾ ਦੀ ਸਿਹਤ ਵਿੱਚ ਖਾਸ ਸੁਧਾਰ ਨਹੀਂ ਹੋਇਆ ਹੈ। ਰਾਜਵੀਰ ਜਵੰਦਾ ਦੀ ਹਾਲਾਤ ਅਜੇ ਵੀ ਨਾਜ਼ੁਕ ਹੈ। ਰਾਜਵੀਰ ਜਵੰਦਾ ਪਿਛਲੇ 6 ਦਿਨਾ ਤੋਂ ਵੈਂਟੀਲੇਟਰ ਉਤੇ ਹਨ।

ਜ਼ਿਕਰਯੋਗ ਹੈ ਕਿ ਹਿਮਾਚਲ ਵਿੱਚ ਵਾਪਰੇ ਇਕ ਸੜਕ ਹਾਦਸੇ ਵਿੱਚ ਰਾਜਵੀਰ ਜਵੰਦਾ ਬੁਰੀ ਤਰ੍ਹਾਂ ਜਖ਼ਮੀ ਹੋ ਗਏ ਸਨ। ਉਨ੍ਹਾਂ ਦੇ ਸਿਰ ਅਤੇ ਰੀੜ੍ਹ ਦੀ ਹੱਡੀ ਵਿੱਚ ਸੱਟ ਲੱਗੀ ਸੀ। ਉਸ ਦਿਨ ਤੋਂ ਉਹ ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਭਰਤੀ ਹਨ। ਰਾਜਵੀਰ ਜਵੰਦਾ ਲਈ ਉਨ੍ਹਾਂ ਦੇ ਚਾਹੁਣ ਵਾਲਿਆਂ ਵੱਲੋਂ ਵੱਡੀ ਪੱਧਰ ਉਤੇ ਅਰਦਾਸ਼ਾ ਕੀਤੀਆਂ ਜਾ ਰਹੀਆਂ ਹਨ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।