ਚੰਡੀਗੜ੍ਹ, 3 ਅਕਤੂਬਰ, ਦੇਸ਼ ਕਲਿਕ ਬਿਊਰੋ :
ਪੰਜਾਬ ਦੇ ਰਾਜਨੀਤਿਕ ਦ੍ਰਿਸ਼ ‘ਚ ਹਲਚਲ ਵਾਲੀ ਇੱਕ ਨਵੀਂ ਖ਼ਬਰ ਸਾਹਮਣੇ ਆਈ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਅੱਜ ਸ਼ੁੱਕਰਵਾਰ ਨੂੰ ਅਚਾਨਕ ਕਿਸਾਨ ਆਗੂ ਬਲਬੀਰ ਰਾਜੇਵਾਲ ਦੇ ਘਰ ਪਹੁੰਚੇ। ਉਨ੍ਹਾਂ ਨੇ ਉੱਥੇ ਇੱਕ ਬੰਦ ਕਮਰੇ ਵਿੱਚ ਮੀਟਿੰਗ ਕੀਤੀ।
ਇਸ ਮੀਟਿੰਗ ਦੇ ਕਈ ਤਰ੍ਹਾਂ ਦੇ ਰਾਜਨੀਤਿਕ ਅਰਥ ਕੱਢੇ ਜਾ ਰਹੇ ਹਨ।ਸਮਝਿਆ ਜਾ ਰਿਹਾ ਹੈ ਕਿ ਅਕਾਲੀ ਦਲ ਕਿਸਾਨਾਂ ਰਾਹੀਂ ਪਿੰਡਾਂ ਵਿੱਚ ਆਪਣੇ ਪੈਰ ਜਮਾਉਣ ਦੀ ਕੋਸ਼ਿਸ਼ ਕਰ ਰਿਹਾ ਹੈ।
