ਚੰਡੀਗੜ੍ਹ, 4 ਅਕਤੂਬਰ, ਦੇਸ਼ ਕਲਿਕ ਬਿਊਰੋ :
ਚੰਡੀਗੜ੍ਹ ਦੀ ਬੁੜੈਲ ਜੇਲ੍ਹ ਵਿੱਚ ਕੈਦੀਆਂ ਵਿਚਕਾਰ ਝੜਪ ਹੋ ਗਈ, ਜਿਸ ਕਾਰਨ ਉਨ੍ਹਾਂ ਵਿੱਚੋਂ ਇੱਕ ਸ਼ੁਭਮ ਦੇ ਸਿਰ ਵਿੱਚ ਸੱਟ ਲੱਗ ਗਈ। ਉਸਨੂੰ ਇਲਾਜ ਲਈ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ।
ਮਿਲੀ ਜਾਣਕਾਰੀ ਅਨੁਸਾਰ ਚੰਡੀਗੜ੍ਹ ਦੀ ਬੁੜੈਲ ਜੇਲ੍ਹ ਵਿੱਚ ਦੋ ਕੈਦੀ ਆਪਸ ਵਿੱਚ ਭਿੜ ਪਏ।
ਪੁਲਿਸ ਨੇ ਝਗੜੇ ਵਿੱਚ ਸ਼ਾਮਲ ਮੁਲਜ਼ਮ ਰਜਤ ਤਿਵਾੜੀ ਵਿਰੁੱਧ ਐਫਆਈਆਰ ਦਰਜ ਕਰ ਲਈ ਹੈ। ਇਸ ਮਾਮਲੇ ਦੀ ਜਾਂਚ ਜਾਰੀ ਹੈ।
