ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਆਂਗਣਵਾੜੀ ਵਰਕਰਾਂ ਕਿਵੇਂ ਨਿਭਾਉਂਦੀਆਂ ਭੂਮਿਕਾ

ਪੰਜਾਬ

ਕਿਹਾ, ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਕਰ ਰਹੀਆਂ ਨੇ ਸ਼ਲਾਘਾਯੋਗ ਕੰਮ

ਚੰਡੀਗੜ੍ਹ, 6 ਅਕਤੂਬਰ, ਦੇਸ਼ ਕਲਿੱਕ ਬਿਓਰੋ :

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਸੂਬੇ ਦੇ ਆਂਗਣਵਾੜੀ ਸੈਂਟਰਾਂ ਵਿੱਚ ਕੰਮ ਕਰਦੀਆਂ ਵਰਕਰਾਂ ਅਤੇ ਹੈਲਪਰਾਂ ਦੀ ਭੂਮਿਕਾ ਦੀ ਸ਼ਲਾਘਾ ਕਰਦੇ ਹੋਏ ਕਿਹਾ ਕਿ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੀ ਬਹੁਤ ਵੱਡੀ ਭੂਮਿਕਾ ਹੈ। ਡਾਕਟਰ ਬਲਜੀਤ ਕੌਰ ਨੇ ਇਕ ਬੱਚੇ ਦੇ ਗਰਭ ਤੋਂ ਲੈਕੇ ਹੁਣ ਤੱਕ ਦੀ ਸਿਹਤ ਦੀ ਸੱਚੀ ਘਟਨਾ ਦਸਦੇ ਹੋਏ ਵਰਕਰਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਦੱਸਿਆ ਕਿ ਡਾਕਟਰਾਂ ਮੁਤਾਬਕ ਇਕ ਬੱਚਾ ਤੰਦਰੁਸਤ ਨਹੀਂ ਸੀ, ਮਾਪੇ ਗਰਭਪਾਤ ਕਰਾਉਣਾ ਚਾਹੁੰਦੇ ਸਨ। ਪਰ ਆਂਗਣਵਾੜੀ ਵਰਕਰ ਤੇ ਡਾਕਟਰਾਂ ਦੇ ਯਤਨਾ ਸਦਕਾ ਉਸ ਦਾ ਇਲਾਜ ਕਰਵਾਇਆ ਗਿਆ ਤੇ ਹੁਣ ਬੱਚਾ ਤੰਦਰੁਸਤ ਹੈ। ਉਨ੍ਹਾਂ ਕਿਹਾ ਕਿ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਬਹੁਤ ਵਧੀਆ ਭੂਮਿਕਾ ਨਿਭਾਅ ਰਹੀਆਂ ਹਨ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।