ਡੇਰਾ ਬਿਆਸ ਮੁਖੀ ਵਲੋਂ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਨਾਲ ਮੁਲਾਕਾਤ

ਪੰਜਾਬ

ਚੰਡੀਗੜ੍ਹ, 6 ਅਕਤੂਬਰ, ਦੇਸ਼ ਕਲਿਕ ਬਿਊਰੋ :
ਗੁਰਦੁਆਰਾ ਗੁਰੂ ਗ੍ਰੰਥਸਰ ਦਾਦੂ ਸਾਹਿਬ, ਅੰਤਰਰਾਸ਼ਟਰੀ ਸਿੱਖ ਪ੍ਰਚਾਰਕ, ਜਥੇਦਾਰ ਬਲਜੀਤ ਸਿੰਘ ਦਾਦੂਵਾਲ ਦਾ ਮੁੱਖ ਨਿਵਾਸ ਸਥਾਨ ਹੈ। ਇਹ ਇਸ ਖੇਤਰ ਵਿੱਚ ਸਿੱਖ ਪ੍ਰਚਾਰ ਦਾ ਕੇਂਦਰ ਹੈ ਅਤੇ ਇੱਥੋਂ ਹੀ ਜਥੇਦਾਰ ਦਾਦੂਵਾਲ ਨੇ ਸਿੱਖ ਧਰਮ ਦਾ ਪ੍ਰਚਾਰ ਸ਼ੁਰੂ ਕੀਤਾ ਸੀ।
ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੇ ਉਨ੍ਹਾਂ ਨਾਲ ਮੁਲਾਕਾਤ ਕੀਤੀ ਅਤੇ ਗੁਰਦੁਆਰਾ ਦਾਦੂ ਸਾਹਿਬ ਵਿਖੇ ਮੱਥਾ ਟੇਕਿਆ। ਉੱਤਰਾਧਿਕਾਰੀ ਜਸਦੀਪ ਸਿੰਘ ਗਿੱਲ ਵੀ ਉਨ੍ਹਾਂ ਦੇ ਨਾਲ ਸਨ। ਜਥੇਦਾਰ ਦਾਦੂਵਾਲ ਨੇ ਕਿਹਾ ਕਿ ਜਦੋਂ ਵੀ ਡੇਰਾ ਬਿਆਸ ਮੁਖੀ ਸਿਰਸਾ ਆਉਂਦੇ ਹਨ, ਉਹ ਅਕਸਰ ਗੁਰਦੁਆਰਾ ਦਾਦੂ ਸਾਹਿਬ ਵਿਖੇ ਮੱਥਾ ਟੇਕਦੇ ਹਨ। ਇਸ ਤੋਂ ਕੋਈ ਹੋਰ ਅਰਥ ਨਹੀਂ ਕੱਢਣਾ ਚਾਹੀਦਾ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।