ਚੰਡੀਗੜ੍ਹ, 6 ਅਕਤੂਬਰ, ਦੇਸ਼ ਕਲਿਕ ਬਿਊਰੋ :
ਆਮ ਆਦਮੀ ਪਾਰਟੀ ਦੇ ਪੰਜਾਬ ਤੋਂ ਰਾਜ ਸਭਾ ਉਮੀਦਵਾਰ, ਰਜਿੰਦਰ ਗੁਪਤਾ ਨੇ ਚੰਡੀਗੜ੍ਹ ਵਿੱਚ ‘ਆਪ’ ਦੇ ਸੂਬਾ ਇੰਚਾਰਜ ਮਨੀਸ਼ ਸਿਸੋਦੀਆ ਨਾਲ ਮੁਲਾਕਾਤ ਕੀਤੀ। ਦੋਵਾਂ ਦੇ ਗਲੇ ਮਿਲਣ ਅਤੇ ਗੱਲਬਾਤ ਕਰਨ ਦੀਆਂ ਤਸਵੀਰਾਂ ਸਾਹਮਣੇ ਆਈਆਂ ਹਨ।
ਰਜਿੰਦਰ ਗੁਪਤਾ ਟ੍ਰਾਈਡੈਂਟ ਗਰੁੱਪ ਦੇ ਚੇਅਰਮੈਨ ਹਨ, ਜਿਸਦਾ ਟਰਨਓਵਰ ₹5,000 ਕਰੋੜ ਹੈ। ਉਨ੍ਹਾਂ ਨੂੰ ਬੀਤੇ ਕੱਲ੍ਹ ‘ਆਪ’ ਦੇ ਉਮੀਦਵਾਰ ਵਜੋਂ ਐਲਾਨਿਆ ਗਿਆ ਸੀ। 117 ਸੀਟਾਂ ਵਾਲੀ ਵਿਧਾਨ ਸਭਾ ਵਿੱਚ 93 ਵਿਧਾਇਕਾਂ ਵਾਲੀ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਪਤਾ ਦੇ ਜਿੱਤਣ ਦੀ ਉਮੀਦ ਹੈ।
