ਦੀਵਾਲੀ ਮੌਕੇ ਪੰਜਾਬ ਵਿੱਚ ਦਹਿਸ਼ਤ ਫੈਲਾਉਣ ਦੀ ਸਾਜ਼ਿਸ਼ ਨਾਕਾਮ: 2 ਹੈਂਡ ਗ੍ਰਨੇਡ ਮਿਲੇ

ਪੰਜਾਬ

ਅੰਮ੍ਰਿਤਸਰ, 6 ਅਕਤੂਬਰ: ਦੇਸ਼ ਕਲਿਕ ਬਿਊਰੋ :

ਅੰਮ੍ਰਿਤਸਰ ਦਿਹਾਤੀ ਪੁਲਿਸ ਵੱਲੋਂ ਤਰਨਤਾਰਨ ਦੇ ਵਸਨੀਕ ਹਰਪ੍ਰੀਤ ਸਿੰਘ ਉਰਫ ਹੈਪੀ ਉਰਫ ਮਿਲਖਾ ਤੋਂ 2 ਹੋਰ ਹੈਂਡ ਗ੍ਰਨੇਡ ਬਰਾਮਦ ਕੀਤੇ ਗਏ ਹਨ, ਜਿਸ ਨਾਲ ਇਸ ਮਾਮਲੇ ਵਿੱਚ ਕੁੱਲ ਬਰਾਮਦਗੀ 4 ਹੈਂਡ ਗ੍ਰਨੇਡ ਹੋ ਗਈ ਹੈ।

ਦੱਸ ਦਈਏ ਕਿ ਹਰਪ੍ਰੀਤ ਸਿੰਘ ਉਰਫ ਹੈਪੀ ਤਿੰਨ ਦਿਨ ਪਹਿਲਾਂ ਗ੍ਰਿਫ਼ਤਾਰ ਕੀਤੇ ਗਏ ਰਵਿੰਦਰ ਉਰਫ਼ ਰਵੀ ਦਾ ਸਾਥੀ ਹੈ। ਰਵੀ ਨੇ ਪੁੱਛਗਿੱਛ ਦੌਰਾਨ ਆਪਣੇ ਸਾਥੀ ਦਾ ਨਾਮ ਦੱਸਿਆ। ਇਸ ਤੋਂ ਬਾਅਦ, ਪੁਲਿਸ ਨੇ ਘਰਿੰਡਾ ਖੇਤਰ ਵਿੱਚ ਇੱਕ ਜਾਲ ਵਿਛਾਇਆ ਅਤੇ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ। ਮੁੱਢਲੀ ਜਾਂਚ ਤੋਂ ਪਤਾ ਚੱਲਦਾ ਹੈ ਕਿ ਦੋਸ਼ੀ ਪਾਕਿਸਤਾਨ ਦੇ ਆਈ.ਐਸ.ਆਈ. ਹੈਂਡਲਰਾਂ ਨਾਲ ਸਿੱਧੇ ਸੰਪਰਕ ਵਿੱਚ ਸੀ ਅਤੇ ਉਸਨੂੰ ਇਹ ਖੇਪ ਸਰਹੱਦ ਪਾਰ ਚੈਨਲਾਂ ਰਾਹੀਂ ਪ੍ਰਾਪਤ ਹੋਈ ਸੀ।

ਅੰਮ੍ਰਿਤਸਰ ਦੇ ਥਾਣਾ ਘਰਿੰਡਾ ਵਿਖੇ ਇੱਕ ਕੇਸ ਦਰਜ ਕੀਤਾ ਗਿਆ ਹੈ, ਪੂਰੇ ਅੱਤਵਾਦੀ ਨੈੱਟਵਰਕ ਦਾ ਪਤਾ ਲਗਾਉਣ ਅਤੇ ਇਸਨੂੰ ਖਤਮ ਕਰਨ ਲਈ ਹੋਰ ਜਾਂਚ ਜਾਰੀ ਹੈ। ਇਹ ਜਾਕਾਰੀ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਵੱਲੋਂ ਸਾਂਝੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਸੂਬੇ ਭਰ ਵਿੱਚ ਅੱਤਵਾਦੀ ਮਾਡਿਊਲਾਂ ਨੂੰ ਖਤਮ ਕਰਨ, ਸੰਗਠਿਤ ਅਪਰਾਧ ਨੂੰ ਰੋਕਣ ਅਤੇ ਜਨਤਕ ਸੁਰੱਖਿਆ ਨੂੰ ਬਣਾਈ ਰੱਖਣ ਲਈ ਵਚਨਬੱਧ ਹੈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।