ਪੰਜਾਬ ਦੇ ਇੱਕ ਜਿਲ੍ਹੇ ‘ਚ ਭਲਕੇ ਛੁੱਟੀ ਦਾ ਐਲਾਨ

ਸਿੱਖਿਆ \ ਤਕਨਾਲੋਜੀ ਪੰਜਾਬ

ਚੰਡੀਗੜ੍ਹ, 7 ਅਕਤੂਬਰ, ਦੇਸ਼ ਕਲਿਕ ਬਿਊਰੋ :
ਪੰਜਾਬ ਦੇ ਇੱਕ ਜਿਲ੍ਹੇ ਵਿੱਚ ਭਲਕੇ ਸਥਾਨਕ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਜਿਲ੍ਹੇ ਦੇ ਸਾਰੇ ਸਰਕਾਰੀ ਦਫ਼ਤਰ, ਬੋਰਡ/ਕਾਰਪੋਰੇਸ਼ਨਾਂ ਅਤੇ ਸਰਕਾਰੀ ਸਿੱਖਿਆ ਸੰਸਥਾਵਾਂ 8 ਅਕਤੂਬਰ ਨੂੰ ਬੰਦ ਰਹਿਣਗੀਆਂ।
ਪੰਜਾਬ ਸਰਕਾਰ ਨੇ ਸ੍ਰੀ ਗੁਰੂ ਰਾਮਦਾਸ ਜੀ ਮਹਾਰਾਜ ਦੇ ਪ੍ਰਕਾਸ਼ ਗੁਰਪੂਰਬ ਦੇ ਮੌਕੇ ‘ਤੇ ਜਿਲ੍ਹਾ ਅੰਮ੍ਰਿਤਸਰ ਵਿੱਚ 8 ਅਕਤੂਬਰ 2025 (ਬੁੱਧਵਾਰ) ਨੂੰ ਸਥਾਨਕ ਛੁੱਟੀ ਘੋਸ਼ਿਤ ਕੀਤੀ ਹੈ। ਇਸ ਸਬੰਧੀ ਜਾਣਕਾਰੀ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਸਾਂਝੀ ਕੀਤੀ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਛੁੱਟੀ ਦੇ ਮੱਦੇਨਜ਼ਰ ਜਿਲ੍ਹੇ ਦੇ ਸਾਰੇ ਸਰਕਾਰੀ ਦਫ਼ਤਰ, ਬੋਰਡਾਂ/ਕਾਰਪੋਰੇਸ਼ਨਾਂ ਅਤੇ ਸਰਕਾਰੀ ਸਿੱਖਿਆ ਸੰਸਥਾਵਾਂ 8 ਅਕਤੂਬਰ ਨੂੰ ਬੰਦ ਰਹਿਣਗੀਆਂ। ਇਹ ਛੁੱਟੀ ਨੈਗੋਸ਼ੀਏਬਲ ਇੰਸਟਰੂਮੈਂਟ ਐਕਟ 1881 ਦੀ ਧਾਰਾ 25 ਦੇ ਅਧੀਨ ਘੋਸ਼ਿਤ ਕੀਤੀ ਗਈ ਹੈ।
ਉਹਨਾਂ ਕਿਹਾ ਕਿ ਪ੍ਰਕਾਸ਼ ਗੁਰਪੂਰਬ ਦੇ ਮੌਕੇ ‘ਤੇ ਜਿਲ੍ਹੇ ਵਿੱਚ ਵਿਸ਼ੇਸ਼ ਧਾਰਮਿਕ ਸਮਾਗਮ ਆਯੋਜਿਤ ਕੀਤੇ ਜਾਣਗੇ ਅਤੇ ਪ੍ਰਸ਼ਾਸਨ ਵੱਲੋਂ ਸਾਰੇ ਇੰਤਜ਼ਾਮ ਪੂਰੇ ਕਰ ਲਏ ਗਏ ਹਨ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।