ਗਾਇਕ ਰਾਜਵੀਰ ਜਵੰਦਾ ਦੇ ਪਰਿਵਾਰ ਨੂੰ ਮਿਲੇ ਸੁਖਬੀਰ ਬਾਦਲ

ਪੰਜਾਬ

ਮੋਹਾਲੀ, 7 ਅਕਤੂਬਰ, ਦੇਸ਼ ਕਲਿੱਕ ਬਿਓਰੋ :

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਪੰਜਾਬੀ ਗਾਇਕ ਰਾਜਵੀਰ ਜਵੰਦਾ ਦੀ ਮਾਤਾ ਤੇ ਪਰਿਵਾਰਕ ਮੈਂਬਰਾਂ ਨਾਲ ਮੁਲਾਕਾਤ ਕੀਤੀ ਹੈ। ਜ਼ਿਕਰਯੋਗ ਹੈ ਕਿ ਪੰਜਾਬੀ ਗਾਇਕ ਰਾਜਵੀਰ ਜਵੰਦਾ ਦਾ ਹਿਮਾਚਲ ਪ੍ਰਦੇਸ਼ ਵਿੱਚ ਐਕਸੀਡੈਂਟ ਹੋ ਗਿਆ ਸੀ, ਜਿਸ ਤੋਂ ਬਾਅਦ ਉਨ੍ਹਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਰਾਜਵੀਰ ਜਵੰਦਾ ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਦਾਖਲ ਹਨ।

ਅੱਜ ਸੁਖਬੀਰ ਸਿੰਘ ਬਾਦਲ ਨੇ ਪੰਜਾਬ ਦੇ ਹੋਣਹਾਰ ਗਾਇਕ ਰਾਜਵੀਰ ਜਵੰਦਾ ਦੇ ਮਾਤਾ ਜੀ ਅਤੇ ਹੋਰ ਪਰਿਵਾਰਿਕ ਮੈਂਬਰਾਂ ਦੇ ਨਾਲ ਉਸਦੇ ਦੋਸਤਾਂ, ਜੋ ਔਖੀ ਘੜ੍ਹੀ ‘ਚ ਪਰਿਵਾਰ ਦੇ ਮੋਢੇ ਨਾਲ ਮੋਢਾ ਲਾ ਕੇ ਖੜ੍ਹੇ ਹਨ, ਨਾਲ ਫੋਰਟਿਸ ਹਸਪਤਾਲ ਮੋਹਾਲੀ ਵਿਖੇ ਮੁਲਾਕਾਤ ਕੀਤੀ। ਉਨ੍ਹਾਂ ਹਸਪਤਾਲ ਦੇ ਉੱਚ ਅਧਿਕਾਰੀਆਂ ਅਤੇ ਡਾਕਟਰ ਸਾਹਿਬਾਨਾਂ ਤੋਂ ਰਾਜਵੀਰ ਦਾ ਸਾਰਾ ਹਾਲ ਜਾਣਿਆ। ਸੁਖਬੀਰ ਬਾਦਲ ਨੇ ਕਿਹਾ ਕਿ ਜਿੱਥੇ ਡਾਕਟਰ ਸਾਹਿਬਾਨਾਂ ਦੀ ਟੀਮ ਪੂਰੀ ਤਨਦੇਹੀ ਨਾਲ ਇਲਾਜ਼ ਕਰ ਰਹੀ ਹੈ, ਉੱਥੇ ਹੀ ਪਰਿਵਾਰ ਪੂਰੇ ਹੌਂਸਲੇ ਵਿੱਚ ਹੈ। ਵਾਹਿਗੁਰੂ ਜੀ ਦੇ ਚਰਨਾਂ ‘ਚ ਅਰਜੋਈ ਕਰਦੇ ਹਾਂ ਕਿ ਸਾਡਾ ਪੰਜਾਬ ਦਾ ਮਾਣ ਸਾਡਾ ਛੋਟਾ ਵੀਰ ਛੇਤੀ ਸਿਹਤਯਾਬ ਹੋਵੇ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।