ਚੰਡੀਗੜ੍ਹ, 8 ਅਕਤੂਬਰ, ਦੇਸ਼ ਕਲਿੱਕ ਬਿਓਰੋ :
ਦਿਵਾਲੀ ਤੋਂ ਪਹਿਲਾਂ ਸਰਕਾਰ ਵੱਲੋਂ ਮੁਲਾਜ਼ਮਾਂ ਨੂੰ ਤੋਹਫਾ ਦਿੱਤਾ ਗਿਆ ਹੈ। ਸਰਕਾਰ ਵੱਲੋਂ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੇ ਵਧਾਏ ਗਏ ਮਹਿੰਗਾਈ ਭੱਤੇ (DA) ਦਾ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਕੇਂਦਰ ਸਰਕਾਰ ਵੱਲੋਂ ਮੁਲਾਜ਼ਮਾਂ ਦੇ ਡੀਏ ਵਿੱਚ 3 ਫੀਸਦੀ ਵਾਧਾ ਕੀਤਾ ਗਿਆ ਸੀ। ਇਸ ਵਾਧੇ ਨਾਲ ਡੀਏ 55 ਫੀਸਦੀ ਤੋਂ ਵਧਕੇ 58 ਫੀਸਦੀ ਹੋ ਗਿਆ ਸੀ।
