ਮੋਹਾਲੀ, 8 ਅਕਤੂਬਰ, ਦੇਸ਼ ਕਲਿੱਕ ਬਿਓਰੋ :
ਪਿਛਲੇ ਕਈ ਦਿਨਾਂ ਤੋਂ ਜ਼ਿੰਦਗੀ ਅਤੇ ਮੌਤ ਦੀ ਲੜਾਈ ਲੜ ਰਹੇ ਪੰਜਾਬੀ ਗਾਇਕ ਰਾਜਵੀਰ ਜਵੰਦਾ ਦਾ ਅੱਜ ਦੇਹਾਂਤ ਹੋ ਗਿਆ। ਪੰਜਾਬ ਗਾਇਕ ਰਾਜਵੀਰ ਜਵੰਦਾ ਪਿਛਲੇ 11 ਦਿਨਾਂ ਤੋਂ ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਦਾਖਲ ਸਨ। ਅੱਜ ਉਨ੍ਹਾਂ ਆਖਰੀ ਸਾਹ ਲਏ।
ਜ਼ਿਕਰਯੋਗ ਹੈ ਕਿ ਰਾਜਵੀਰ ਜਵੰਦਾ ਪਿਛਲੇ ਦਿਨੀਂ ਹਿਮਾਚਲ ਪ੍ਰਦੇਸ਼ ਵਿੱਚ ਵਾਪਰੇ ਇਕ ਸੜਕ ਹਾਦਸੇ ਦੌਰਾਨ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ ਸਨ। ਉਦੋਂ ਤੋਂ ਉਨ੍ਹਾਂ ਦੀ ਹਾਲਤ ਨਾਜ਼ੁਕ ਚਲ ਰਹੀ ਸੀ। ਅੱਜ ਉਨ੍ਹਾਂ ਦਾ ਦੇਹਾਂਤ ਹੋ ਗਿਆ।