ਚੰਡੀਗੜ੍ਹ, 10 ਅਕਤੂਬਰ: ਦੇਸ਼ ਕਲਿਕ ਬਿਊਰੋ :
ਪੰਜਾਬ ਦੀ ਰਾਜ ਸਭਾ ਸੀਟ ਲਈ ਰਜਿੰਦਰ ਗੁਪਤਾ ਨੇ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕਰ ਦਿੱਤੇ ਹਨ। ਦੱਸ ਦਈਏ ਕਿ ਆਮ ਆਦਮੀ ਪਾਰਟੀ ਨੇ ਰਜਿੰਦਰ ਗੁਪਤਾ ਨੂੰ ਰਾਜ ਸਭਾ ਸੀਟ ਲਈ ਆਪਣਾ ਉਮੀਦਵਾਰ ਬਨਾਯਾ ਹੈ। ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦੌਰਾਨ ਰਜਿੰਦਰ ਗੁਪਤਾ ਨਾਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ ਪਾਰਟੀ ਦੇ ਪ੍ਰਧਾਨ ਤੇ ਕੈਬਨਿਟ ਮੰਤਰੀ ਅਮਨ ਅਰੋੜਾ ਵੀ ਮੌਜੂਦ ਰਹੇ।
ਦੱਸ ਦਈਏ ਕਿ ਰਾਜ ਸਭਾ ਦੀ ਇਸ ਸੀਟ ਲਈ ਵੋਟਿੰਗ 24 ਅਕਤੂਬਰ ਨੂੰ ਹੋਵੇਗੀ ਤੇ ਉਸੇ ਦਿਨ ਹੀ ਵੋਟਾਂ ਦੀ ਗਿਣਤੀ ਕਰ ਕੇ ਨਤੀਜੇ ਦਾ ਐਲਾਨ ਕਰ ਦਿੱਤਾ ਜਾਵੇਗਾ। ਇਹ ਸੀਟ ਸੰਜੀਵ ਅਰੋੜਾ ਦੇ ਅਸਤੀਫ਼ੇ ਮਗਰੋਂ ਖ਼ਾਲੀ ਹੋਈ ਸੀ, ਜਿਨ੍ਹਾਂ ਨੇ ਵਿਧਾਇਕ ਗੋਗੀ ਦੇ ਦੇਹਾਂਤ ਮਗਰੋਂ ਲੁਧਿਆਣਾ ਜ਼ਿਮਨੀ ਚੋਣ ਵਿਚ ਜਿੱਤ ਹਾਸਲ ਕਰਨ ਮਗਰੋਂ ਰਾਜ ਸਭਾ ਦੀ ਸੀਟ ਤੋਂ ਅਸਤੀਫ਼ਾ ਦਿੱਤਾ ਸੀ।



