- ਸੂਬਾ ਵਾਸੀਆਂ ਨੂੰ ਦੇਣਗੇ ਕਰੋੜਾਂ ਰੁਪਏ ਦੀ ਵਿਕਾਸਾਤਮਕ ਪਰਿਯੋਜਨਾਵਾਂ ਦੀ ਸੌਗਾਤ
- ਪ੍ਰੋਗਰਾਮ ਦੀ ਤਿਆਰੀਆਂ ਨੂੰ ਲੈ ਕੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕੀਤੀ ਮੀਟਿੰਗ
ਚੰਡੀਗੜ੍ਹ, 10 ਅਕਤੂਬਰ: ਦੇਸ਼ ਕਲਿੱਕ ਬਿਓਰੋ :
ਪ੍ਰਧਾਨ ਮੰਤਰੀ ਨਰੇਂਦਰ ਮੋਦੀ 17 ਅਕਤੂਬਰ, 2025 ਨੂੰ ਹਰਿਆਣਾ ਦੇ ਸੋਨੀਪਤ ਦੌਰੇ ‘ਤੇ ਆਉਣਗੇ। ਆਪਣੇ ਇਸ ਦੌਰੇ ਦੌਰਾਨ ਉਹ ਸੂਬਾ ਵਾਸੀਆਂ ਨੂੰ ਕਰੋੜਾਂ ਰੁਪਏ ਦੀ ਵਿਕਾਸਾਤਮਕ ਪਰਿਯੋਜਨਾਵਾਂ ਦੀ ਸੌਗਾਤ ਦੇਣਗੇ। ਪ੍ਰਧਾਨ ਮੰਤਰੀ ਦਾ ਇਹ ਦੌਰਾ ਹਰਿਆਣਾ ਦੇ ਵਿਕਾਸ ਨੂੰ ਨਵੀਂ ਗਤੀ ਅਤੇ ਦਿਸ਼ਾ ਪ੍ਰਦਾਨ ਕਰੇਗਾ ਅਤੇ ਵਿਕਸਿਤ ਭਾਰਤ-ਵਿਕਸਿਤ ਹਰਿਆਣਾ ਦੇ ਸੰਕਲਪ ਨੂੰ ਹੋਰ ਮਜਬੂਤ ਬਣਾਏਗਾ।
ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਪ੍ਰਧਾਨ ਮੰਤਰੀ ਦੇ ਆਗਾਮੀ ਪ੍ਰੋਗਰਾਮ ਨੂੰ ਲੈ ਕੇ ਅੱਜ ਚੰਡੀਗੜ੍ਹ ਵਿੱਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਦੇ ਨਾਲ ਮੀਟਿੰਗ ਕਰ ਜਰੂਰੀ ਦਿਸ਼ਾ-ਨਿਰਦੇਸ਼ ਦਿੱਤੇ।
ਨਾਇਬ ਸਿੰਘ ਸੈਣੀ ਨੇ ਨਿਰਦੇਸ਼ ਦਿੱਤੇ ਕਿ ਪ੍ਰੋਗਰਾਮ ਨੂੰ ਲੈ ਕੇ ਸਾਰੀ ਤਿਆਰੀਆਂ ਸਮੇਂਬੱਧ ਅਤੇ ਸਹੀ ਤਰ੍ਹਾਂ ਨਾਲ ਕੀਤੀਆਂ ਜਾਣ। ਉਨ੍ਹਾਂ ਨੇ ਉਦਘਾਟਨ ਅਤੇ ਨੀਂਹ ਪੱਥਰ ਕੀਤੀਆਂ ਜਾਣ ਵਾਲੀਆਂ ਸੰਭਾਵਿਤ ਪਰਿਯੋਜਨਾਵਾਂ ਦੀ ਪ੍ਰਗਤੀ ਦੀ ਵੀ ਸਮੀਖਿਆ ਕੀਤੀ।
ਉਨ੍ਹਾਂ ਨੇ ਅਧਿਕਾਰੀਆਂ ਨੂੰ ਪ੍ਰੋਗਰਾਮ ਦੀ ਸਮੇਂ-ਸਾਰਿਣੀ, ਰੂਟ ਪਲਾਨ, ਸੁਰੱਖਿਆ ਅਤੇ ਭੀੜ ਪ੍ਰਬੰਧਨ ਰਣਨੀਤੀ ਨੂੰ ਆਖੀਰੀ ਰੂਪ ਦੇਣ ਅਤੇ ਇਹ ਯਕੀਨੀ ਕਰਨ ਦੇ ਨਿਰਦੇਸ਼ ਦਿੱਤੇ ਕਿ ਸਾਰੇ ਬੁਨਿਆਦੀ ਢਾਂਚੇ, ਆਯੋਜਨ ਸਥਾਨ ਦੀ ਤਿਆਰੀਆਂ ਨਿਰਧਾਰਿਤ ਸਮੇਂ ਸੀਮਾ ਅੰਦਰ ਪੂਰੀਆਂ ਕੀਤੀਆਂ ਜਾਣ। ਸਾਰੇ ਸਬੰਧਿਤ ਵਿਭਾਗ ਪੂਰੀ ਗੰਭੀਰਤਾ ਅਤੇ ਸੰਵੇਦਨਸ਼ੀਲਤਾ ਨਾਲ ਆਪਣੀ ਜਿਮੇਵਾਰੀਆਂ ਨੂੰ ਨਿਭਾਉਣ।
ਮੁੱਖ ਮੰਤਰੀ ਨੇ ਕਿਹਾ ਕਿ ਪ੍ਰੋਗਰਾਮ ਸਥਾਨ ਤੱਕ ਪਹੁੰਚਣ ਲਈ ਆਮਜਨਤਾ ਨੂੰ ਕਿਸੇ ਵੀ ਤਰ੍ਹਾਂ ਦੀ ਅਸਹੂਲਤ ਨਹੀਂ ਹੋਣੀ ਚਾਹੀਦੀ ਹੈ, ਇਸ ਲਈ ਆਮਜਨਤਾ ਲਈ ਵੀ ਵੱਖ ਤੋਂ ਰੂਟ ਪਲਾਨ ਕੀਤੇ ਜਾਣ। ਪਾਰਕਿੰਗ ਦੀ ਵਿਵਸਥਾ ਵੀ ਪ੍ਰੋਗਰਾਮ ਸਥਾਨ ਦੇ ਨੇੜੇ ਕੀਤੀ ਜਾਵੇ। ਉਨ੍ਹਾਂ ਨੇ ਹਿਦਾਇਤਾਂ ਦਿੱਤੀਆਂ ਕਿ ਪ੍ਰਧਾਨ ਮੰਤਰੀ ਦੌਰੇ ਦੌਰਾਨ ਸੁਰੱਖਿਆ, ਆਵਾਜਾਈ ਪ੍ਰਬੰਧਨ, ਜਨਸਹੂਲਤਾਂ ਅਤੇ ਹੋਰ ਵਿਵਸਥਾਵਾਂ ‘ਤੇ ਵਿਸ਼ੇਸ਼ ਧਿਆਨ ਦਿੱਤਾ ਜਾਵੇ। ਉਨ੍ਹਾਂ ਨੇ ਪ੍ਰੋਗਰਾਮ ਸਥਾਨ ‘ਤੇ ਪੇਯਜਲ, ਸਵੱਛਤਾ ਵਿਵਸਥਾ ਨੂੰ ਵੀ ਯਕੀਨੀ ਕਰਨ ਦੇ ਨਿਰਦੇਸ਼ ਦਿੱਤੇ।
ਨਾਇਬ ਸਿੰਘ ਸੈਣੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੀ ਅਗਵਾਈ ਵਿੱਚ ਪਿਛਲੇ ਇੱਕ ਦਿਹਾਕੇ ਵਿੱਚ ਹਰਿਆਣਾ ਨੇ ਵਿਕਾਸ ਦੇ ਨਵੇਂ ਰਿਕਾਰਡ ਸਥਾਪਿਤ ਕੀਤੇ ਹਨ। ਕੇਂਦਰੀ ਯੋਜਨਾਵਾਂ ਦੇ ਪ੍ਰਭਾਵੀ ਲਾਗੂ ਕਰਨਾ, ਰਾਜ ਸਰਕਾਰ ਦੀ ਜਨਭਲਾਈਕਾਰੀ ਨੀਤੀਆਂ ਅਤੇ ਨਿਵੇਸ਼ ਨੂੰ ਪ੍ਰੋਤਸਾਹਨ ਦੇਣ ਵਾਲੀ ਪਾਰਦਰਸ਼ੀ ਪ੍ਰਸਾਸ਼ਨਿਕ ਵਿਵਸਥਾ ਦੇ ਕਾਰਨ ਹਰਿਆਣਾਂ ਅੱਜ ਦੇਸ਼ ਦੇ ਮੋਹਰੀ ਸੂਬਿਆਂ ਵਿੱਚ ਸ਼ਾਮਿਲ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਦਾ ਇਹ ਦੌਰਾ ਨਾ ਸਿਰਫ ਹਰਿਆਣਾ ਲਈ ਮਾਣ ਦਾ ਮੌਕਾ ਹੈ, ਸਗੋ ਇਹ ਸੂਬੇ ਦੇ ਵਿਕਾਸ ਗਾਥਾ ਲਈ ਵੀ ਅਹਿਮ ਪੜਾਅ ਸਾਬਤ ਹੋਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੀ ਅਗਵਾਈ ਹੇਠ ਹਰਿਆਣਾ ਲਗਾਤਾਰ ਪ੍ਰਗਤੀ ਦੇ ਮਾਰਗ ‘ਤੇ ਅੱਗੇ ਵੱਧ ਰਿਹਾ ਹੈ। ਕੇਂਦਰ ਅਤੇ ਸੂਬਾ ਸਰਕਾਰ ਦੇ ਸੰਯੁਕਤ ਯਤਨਾਂ ਨਾਲ ਸੂਬੇ ਵਿੱਚ ਬੁਨਿਆਦੀ ਢਾਂਚਾ ਦਾ ਤੇਜੀ ਨਾਲ ਵਿਕਾਸ ਹੋਇਆ ਹੈ, ਜਿਸ ਨਾਲ ਨਿਵੇਸ਼, ਰੁਜ਼ਗਾਰ ਅਤੇ ਨਾਗਰਿਕ ਸਹੂਲਤਾਂ ਵਿੱਚ ਵਰਨਣਯੋਗ ਵਾਧਾ ਹੋਇਆ ਹੈ। ਪ੍ਰਧਾਨ ਮੰਤਰੀ ਦਾ ਇਹ ਦੌਰਾ ਹਰਿਆਣਾ ਦੇ ਵਿਕਾਸ ਪ੍ਰਤੀ ਕੇਂਦਰ ਸਰਕਾਰ ਦੀ ਪ੍ਰਤੀਬੱਧਤਾ ਨੂੰ ਹੋਰ ਮਜਬੂਤ ਬਣਾਏਗਾ।
ਮੀਟਿੰਗ ਵਿੱਚ ਮੁੱਖ ਸਕੱਤਰ ਅਨੁਰਾਗ ਰਸਤੋਗੀ, ਮੁੱਖ ਮੰਤਰੀ ਦੇ ਮੁੱਖ ਪ੍ਰਧਾਨ ਸਕੱਤਰ ਰਾਜੇਸ਼ ਖੁੱਲਰ, ਗ੍ਰਹਿ ਵਿਭਾਗ ਦੀ ਵਧੀਕ ਮੁੱਖ ਸਕੱਤਰ ਡਾ. ਸੁਮਿਤਾ ਮਿਸ਼ਰਾ, ਮੁੱਖ ਮੰਤਰੀ ਦੇ ਪ੍ਰਧਾਨ ਸਕੱਤਰ ਅਰੁਣ ਕੁਮਾਰ ਗੁਪਤਾ, ਊਰਜਾ ਵਿਭਾਗ ਦੇ ਵਧੀਕ ਮੁੱਖ ਸਕੱਤਰ ਸ੍ਰੀ ਏ ਕੇ ਸਿੰਘ, ਹਾਊਂਸਿੰਗ ਫਾਰ ਆਲ ਵਿਭਾਗ ਦੇ ਕਮਿਸ਼ਨਰ ਅਤੇ ਸਕੱਤਰ ਮੋਹਮਦ ਸ਼ਾਇਨ, ਮੁੱਖ ਮੰਤਰੀ ਦੇ ਵਧੀਕ ਪ੍ਰਧਾਨ ਸਕੱਤਰ ਡਾ. ਸਾਕੇਤ ਕੁਮਾਰ, ਸੂਚਨਾ, ਜਨਸੰਪਰਕ, ਭਾਸ਼ਾ ਅਤੇ ਸਭਿਆਚਾਰਕ ਵਿਭਾਗ ਦੇ ਡਾਇਰੈਕਟਰ ਜਨਰਲ ਸ੍ਰੀ ਕੇ ਮਕਰੰਦ ਪਾਂਡੂਰੰਗ, ਵਿਸ਼ੇਸ਼ ਸਕੱਤਰ ਪਰਸੋਨਲ, ਸਿਖਲਾਈ ਵਿਭਾਗ ਡਾ. ਆਦਿਤਅ ਦਹੀਆ ਅਤੇ ਮੁੱਖ ਮੰਤਰੀ ਦੇ ਉੱਪ ਪ੍ਰਧਾਨ ਸਕੱਤਰ ਯੱਸ਼ਪਾਲ ਸਮੇਤ ਹੋਰ ਅਧਿਕਾਰੀ ਮੌਜੂਦ ਰਹੇ।



