ਜਿਸਦਾ ਖੇਤ ਉਸਦੀ ਰੇਤ ਮੁਹਿੰਮ ਤਹਿਤ ਸਰਹੱਦੀ ਪਿੰਡਾਂ ਵਿੱਚੋ ਰੇਤਾ ਚੁੱਕਣ ਦਾ ਕੰਮ ਜਾਰੀ

ਪੰਜਾਬ
  • ਕਿਸਾਨ ਆਪਣੀ ਮਰਜੀ ਨਾਲ ਬਿਨਾਂ ਕਿਸੇ ਮਨਜੂਰੀ ਤੇ ਪ੍ਰੇਸ਼ਾਨੀ ਦੇ ਵੇਚ ਸਕਦੇ ਹਨ ਰੇਤਾ – ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ
  • ਕਿਸਾਨਾਂ ਦੇ ਹਿੱਤ ਲਈ ਕੰਮ ਕਰ ਰਹੀ ਪੰਜਾਬ ਸਰਕਾਰ

ਫਾਜ਼ਿਲਕਾ 12 ਅਕਤੂਬਰ: ਦੇਸ਼ ਕਲਿਕ ਬਿਊਰੋ :

ਹੜਾਂ ਦੀ ਮਾਰ ਹੇਠ ਆਏ ਸਰਹੱਦੀ ਪਿੰਡਾਂ ਨੂੰ ਮੁੜ ਤੋਂ ਲੀਹ ਤੇ ਲਿਆਉਣ ਲਈ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਚਨਬੱਧ ਹੈ| ਹੜਾਂ ਦੀ ਮਾਰ ਹੇਠ ਆਏ ਪਿੰਡਾਂ ਜਿਨਾਂ ਦੇ ਖੇਤਾਂ ਵਿੱਚ 5 ਤੋਂ 7 ਫੁੱਟ ਰੇਤਾ ਜਮਾ ਹੋ ਗਿਆ ਸੀ, ਵਾਸਤੇ ਪੰਜਾਬ ਸਰਕਾਰ ਵੱਲੋਂ ਜਿਸ ਦਾ ਖੇਤ ਉਸ ਦੀ ਰੇਤ ਮੁਹਿਮ ਦਾ ਐਲਾਨ ਕੀਤਾ ਗਿਆ ਸੀ| ਇਸ ਦਾ ਮਕਸਦ ਜਿਸ ਕਿਸਾਨ ਦੇ ਖੇਤ ਵਿੱਚ ਜੋ ਰੇਤਾ ਜਮਾ ਹੈ ਉਹ ਆਪਣੀ ਮਰਜ਼ੀ ਨਾਲ ਵੇਚ ਸਕਦਾ ਹੈ| ਇਨਾਂ ਸ਼ਬਦਾਂ ਦਾ ਪ੍ਰਗਟਾਵਾ ਵਿਧਾਇਕ ਫਾਜ਼ਿਲਕਾ ਨਰਿੰਦਰ ਪਾਲ ਸਿੰਘ ਸਵਨਾ ਨੇ ਹੜ ਪ੍ਰਭਾਵਿਤ ਪਿੰਡਾਂ ਦਾ ਦੌਰਾ ਕਰਨ ਮੌਕੇ ਕੀਤਾ|

ਵਿਧਾਇਕ ਸਵਨਾ ਨੇ ਕਿਹਾ ਕਿ ਫਾਜ਼ਿਲਕਾ ਦੇ ਸਰਹਦੀ ਪਿੰਡਾਂ ਵਿੱਚੋ ਰੇਤਾ ਚੁੱਕਣ ਦਾ ਕੰਮ ਜਾਰੀ ਹੈ| ਉਨ੍ਹਾਂ ਹੜਾਂ ਦੀ ਮਾਰ ਹੇਠ ਆਏ ਪਿੰਡਾਂ ਦੇ ਕਿਸਾਨਾ ਨੂੰ ਕਿਹਾ ਕਿ ਉਹ ਆਪਣੀ ਮਰਜ਼ੀ ਨਾਲ ਬਿਨਾਂ ਕਿਸੇ ਦਖਲ ਅੰਦਾਜੀ ਅਤੇ ਪਰੇਸ਼ਾਨੀ ਦੇ ਰੇਤਾ ਵੇਚ ਸਕਦੇ ਹਨ | ਉਨ੍ਹਾਂ ਕਿਹਾ ਕਿ ਕਿਸੇ ਕਿਸਾਨ ਨੂੰ ਇਸ ਲਈ ਵੱਖਰੇ ਤੌਰ ਤੇ ਕੋਈ ਪ੍ਰਵਾਨਗੀ ਲੈਣ ਦੀ ਜਰੂਰਤ ਨਹੀਂ ਹੋਵੇਗੀ | ਪਾਣੀ ਉਤਰਨ ਤੋਂ ਬਾਅਦ ਜੋ ਰੇਤਾ ਕਿਸਾਨਾਂ ਦੀਆਂ ਜਮੀਨਾਂ ਵਿੱਚ ਆ ਗਿਆ ਹੈ ਉਸ ਨੂੰ ਵੇਚਣ ਦੀ ਕਿਸਾਨਾਂ ਨੂੰ ਛੁਟ ਹੋਵੇਗੀ |

ਉਹਨਾਂ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੇ ਹਿੱਤ ਵਿੱਚ ਖੜੀ ਹੈ ਤੇ ਕਿਸਾਨਾਂ ਦੇ ਕਿਸੇ ਤਰ੍ਹਾਂ ਵੀ ਹੜਾਂ ਦੇ ਹੋਏ ਨੁਕਸਾਨ ਦਾ ਮੁਆਵਜ਼ਾ ਦੇਣ ਲਈ ਵਚਨਬੱਧ ਹੈ| ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੀਆਂ ਫਸਲਾਂ, ਪਸ਼ੂ ਪਾਲਕਾਂ ਦੇ ਪਸ਼ੂਆਂ, ਮਕਾਨਾਂ ਅਤੇ ਹੋਰ ਤਰ੍ਹਾਂ ਦੇ ਨੁਕਸਾਨਾਂ ਦੇ ਲਈ ਮੁਆਵਜ਼ਾ ਦਿੱਤਾ ਜਾਵੇਗਾ| ਉਨਾਂ ਕਿਹਾ ਕਿ ਮੁਆਵਜ਼ਾ ਦੇਣ ਦੀ ਕਾਰਵਾਈ ਜਲਦ ਹੀ ਆਰੰਭੀ ਜਾਵੇਗੀ|

ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਸਰਕਾਰ ਵੱਲੋਂ ਅਗਲੀ ਫ਼ਸਲ ਦੀ ਬਿਜਾਈ ਲਈ ਮੁਫ਼ਤ ਬੀਜ ਵੀ ਮੁਹਈਆ ਕਰਵਾਏ ਜਾਣਗੇ ਤਾਂ ਜੋ ਝੋਨੇ ਦੀ ਫ਼ਸਲ ਦੇ ਹੋਏ ਨੁਕਸਾਨ ਦੀ ਜਿਨ੍ਹਾਂ ਹੋ ਸਕੇ ਭਰਪਾਈ ਕੀਤੀ ਜਾ ਸਕੇ |

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।