ਚੰਡੀਗੜ੍ਹ, 13 ਅਕਤੂਬਰ, ਦੇਸ਼ ਕਲਿਕ ਬਿਊਰੋ :
ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਜਗਦੀਪ ਸਿੰਘ ਚੀਮਾ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ।
ਅਮਲੋਹ ਅਤੇ ਫਤਿਹਗੜ੍ਹ ਸਾਹਿਬ ਤੋਂ ਚੋਣ ਲੜ ਚੁੱਕੇ ਜਗਦੀਪ ਸਿੰਘ ਚੀਮਾ, ਤਿੰਨ ਵਾਰ ਪੰਜਾਬ ਦੇ ਕੈਬਨਿਟ ਮੰਤਰੀ ਰਹੇ ਰਣਧੀਰ ਸਿੰਘ ਚੀਮਾ ਦੇ ਪੁੱਤਰ ਹਨ। ਪੰਜਾਬ ਭਾਜਪਾ ਦੇ ਕਾਰਜਕਾਰੀ ਇੰਚਾਰਜ ਅਸ਼ਵਨੀ ਸ਼ਰਮਾ ਨੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਮੌਜੂਦਗੀ ਵਿੱਚ ਚੀਮਾ ਨੂੰ ਭਾਜਪਾ ਵਿੱਚ ਸ਼ਾਮਲ ਕੀਤਾ।
ਮੁੱਖ ਮੰਤਰੀ ਸੈਣੀ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਕਾਂਗਰਸ, ਅਕਾਲੀ ਅਤੇ ਆਮ ਆਦਮੀ ਪਾਰਟੀ ਦੀਆਂ ਸਰਕਾਰਾਂ ਦੇਖ ਲਈਆਂ ਹਨ। ਹੁਣ, ਪੰਜਾਬੀ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਚਾਹੁੰਦੇ ਹਨ। ਪੰਜਾਬ ਦੇ ਲੋਕ ਮੋਦੀ ਦੀਆਂ ਨੀਤੀਆਂ ਤੋਂ ਬਹੁਤ ਪ੍ਰਭਾਵਿਤ ਹਨ।
