ਪੰਜਾਬ ਦੇ ਸਾਬਕਾ ਡੀਜੀਪੀ ਅਤੇ ਸਾਬਕਾ ਕੈਬਨਿਟ ਮੰਤਰੀ ਦੇ ਨੌਜਵਾਨ ਪੁੱਤ ਦਾ ਦੇਹਾਂਤ

ਪੰਜਾਬ

ਚੰਡੀਗੜ੍ਹ, 17 ਅਕਤੂਬਰ, ਦੇਸ਼ ਕਲਿੱਕ ਬਿਓਰੋ :

ਪੰਜਾਬ ਦੇ ਸਾਬਕਾ ਡੀਜੀਪੀ ਅਤੇ ਸਾਬਕਾ ਕੈਬਨਿਟ ਮੰਤਰੀ ਦੇ ਨੌਜਵਾਨ ਪੁੱਤ ਦੀ ਮੌਤ ਹੋਣ ਦੀ ਦੁੱਖਦਾਈ ਖਬਰ ਸਾਹਮਣੇ ਆਈ ਹੈ। ਸਾਬਕਾ ਪੁਲਿਸ ਡਾਇਰੈਕਟਰ ਜਨਰਲ ਮੁਹੰਮਦ ਮੁਸਤਫਾ ਅਤੇ ਕਾਂਗਰਸ ਪਾਰਟੀ ਸਰਕਾਰ ਵਿੱਚ ਸਾਬਕਾ ਕੈਬਨਿਟ ਮੰਤਰੀ ਰਜ਼ੀਆ ਸੁਲਤਾਨ ਦੇ ਨੌਜਵਾਨ ਪੁੱਤ ਅਕੀਲ ਅਖਤਰ ਦੀ ਅਚਾਨਕ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਨੌਜਵਾਨ ਪੁੱਤਰ ਅਕੀਲ ਦੀ ਘਰ ਵਿੱਚ ਹੀ ਮੌਤ ਹੋ ਗਈ। ਮ੍ਰਿਤਕ ਅਕੀਲ ਨੂੰ ਉਨ੍ਹਾਂ ਦੇ ਜੱਦੀ ਪਿੰਡ ਹਰਦਾ ਖੇੜੀ (ਉਤਰ ਪ੍ਰਦੇਸ਼) ਵਿੱਚ ਵਿੱਚ ਦਫ਼ਨਾਇਆ ਜਾਵੇਗਾ। ਮੌਤ ਹੋਣ ਦੇ ਕਾਰਨਾਂ ਦਾ ਅਜੇ ਤੱਕ ਕੋਈ ਪਤਾ ਨਹੀਂ ਚਲਿਾ। ਅਕੀਲ ਦਾ ਪੋਸਟਮਾਰਟਮ ਹੋਣ ਤੋਂ ਬਾਅਦ ਲਾਸ਼ ਉਸਦੇ ਪਰਿਵਾਰ ਨੂੰ ਸੌਂਪ ਦਿੱਤੀ ਗਈ ਹੈ। ਪੁਲਿਸ ਦਾ ਕਹਿਣਾ ਹੈ ਕਿ ਰਿਪੋਰਟ ਆਉਣ ਤੋਂ ਬਾਅਦ ਹੀ ਮੌਤ ਦਾ ਕਾਰਨ ਸਪੱਸ਼ਟ ਹੋਵੇਗਾ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।