ਨਵੀਂ ਦਿੱਲੀ, 19 ਅਕਤੂਬਰ: ਦੇਸ਼ ਕਲਿੱਕ ਬਿਓਰੋ :
ਭਾਰਤ ਨੇ ਪਰਥ ਦੇ ਆਪਟਸ ਸਟੇਡੀਅਮ ਵਿੱਚ ਖੇਡੇ ਜਾ ਰਹੇ ਪਹਿਲੇ ਵਨਡੇ ਵਿੱਚ ਆਸਟ੍ਰੇਲੀਆ ਲਈ ਜਿੱਤ ਲਈ 131 ਦੌੜਾਂ ਦਾ ਟੀਚਾ ਦਿੱਤਾ ਹੈ। ਮੀਂਹ ਤੋਂ ਪ੍ਰਭਾਵਿਤ ਮੈਚ ਨੂੰ 26-26 ਓਵਰਾਂ ਦਾ ਕਰ ਦਿੱਤਾ ਗਿਆ ਹੈ। ਭਾਰਤੀ ਟੀਮ ਨੇ 26 ਓਵਰਾਂ ਵਿੱਚ 9 ਵਿਕਟਾਂ ਦੇ ਨੁਕਸਾਨ ‘ਤੇ 136 ਦੌੜਾਂ ਬਣਾਈਆਂ।
ਜਿਸ ਤੋਂ ਬਾਅਦ ਮੀਂਹ ਕਾਰਨ ਡਕਵਰਥ-ਲੂਈਸ ਵਿਧੀ ਅਨੁਸਾਰ, ਆਸਟ੍ਰੇਲੀਆ ਨੂੰ 131 ਦੌੜਾਂ ਦਾ ਟੀਚਾ ਦਿੱਤਾ ਗਿਆ ਹੈ। ਭਾਰਤ ਲਈ ਕੇਐਲ ਰਾਹੁਲ ਨੇ ਸਭ ਤੋਂ ਵੱਧ 38 ਦੌੜਾਂ ਬਣਾਈਆਂ। ਅਕਸ਼ਰ ਪਟੇਲ ਨੇ 31 ਦੌੜਾਂ ਬਣਾਈਆਂ। ਆਸਟ੍ਰੇਲੀਆ ਲਈ ਤਿੰਨ ਗੇਂਦਬਾਜ਼ਾਂ ਨੇ 2-2 ਵਿਕਟਾਂ ਲਈਆਂ। ਰੋਹਿਤ ਸ਼ਰਮਾ 8 ਦੌੜਾਂ ਬਣਾ ਕੇ ਆਊਟ ਹੋ ਗਏ। ਵਿਰਾਟ ਕੋਹਲੀ ਆਪਣਾ ਖਾਤਾ ਵੀ ਨਹੀਂ ਖੋਲ੍ਹ ਸਕੇ। ਕਪਤਾਨ ਸ਼ੁਭਮਨ ਗਿੱਲ ਨੇ 10 ਦੌੜਾਂ ਅਤੇ ਸ਼੍ਰੇਅਸ ਅਈਅਰ ਨੇ 11 ਦੌੜਾਂ ਬਣਾਈਆਂ।
ਆਸਟ੍ਰੇਲੀਆ ਦੀ ਪਾਰਿ ਵੀ ਸ਼ੁਰੂ ਹੋ ਗਈ ਹੈ ਅਤੇ ਹੁਣ ਤੱਕ ਆਸਟ੍ਰੇਲੀਆ ਨੇ 4 ਓਵਰਾਂ ‘ਚ 1 ਵਿਕਟ ਦੇ ਨੁਕਸਾਨ ‘ਤੇ 23 ਦੌੜਾਂ ਬਣਾ ਲਈਆਂ ਹਨ।