ਪੰਜਾਬੀ ਗੀਤਕਾਰ ਬਾਬੂ ਸਿੰਘ ਮਾਨ ਦੀ ਪਤਨੀ ਦਾ ਦੇਹਾਂਤ

ਪੰਜਾਬ ਮਨੋਰੰਜਨ

ਫਰੀਦਕੋਟ, 19 ਅਕਤੂਬਰ: ਦੇਸ਼ ਕਲਿੱਕ ਬਿਓਰੋ :

ਪੰਜਾਬੀ ਗਾਇਕ ਬਾਬੂ ਸਿੰਘ ਮਾਨ ਦੀ ਪਤਨੀ ਗੁਰਨਾਮ ਕੌਰ ਦਾ ਦੇਹਾਂਤ ਹੋ ਗਿਆ ਹੈ। ਉਨ੍ਹਾਂ ਨੇ ਬੀਤੇ ਦਿਨ 18 ਅਕਤੂਬਰ ਨੂੰ ਮੋਹਾਲੀ ਵਿੱਚ ਆਪਣੇ ਆਖਰੀ ਸਾਹ ਲਏ। ਉਨ੍ਹਾਂ ਦਾ ਅੰਤਿਮ ਸਸਕਾਰ ਅੱਜ ਦੁਪਹਿਰ 2 ਵਜੇ ਫਰੀਦਕੋਟ ਜ਼ਿਲ੍ਹੇ ਦੇ ਪਿੰਡ ਮਰਾੜ ਵਿੱਚ ਕੀਤਾ ਗਿਆ।

ਦੱਸ ਦਈਏ ਕਿ ਸਮਾਜ ਸੇਵੀ ਅਮਿਤੋਜ ਮਾਨ ਉਨ੍ਹਾਂ ਦਾ ਪੁੱਤਰ ਹੈ। ਇਸ ਤੋਂ ਬਿਨਾਂ ਉਹ ਪੰਜਾਬੀ ਗਾਇਕ ਹਰਭਜਨ ਸਿੰਘ ਮਾਨ ਦੇ ਮਾਸੀ ਵੀ ਸਨ। ਹਰਭਜਨ ਸਿੰਘ ਮਾਨ ਨੇ ਇੱਕ ਸੋਸ਼ਲ ਮੀਡੀਆ ਪੋਸਟ ਰਾਹੀਂ ਸਾਂਝੀ ਕੀਤੀ। ਉਨ੍ਹਾਂ ਲਿਖਿਆ, “ਸਾਡੀ ਮਾਸੀ ਗੁਰਨਾਮ ਕੌਰ, ਜੋ ਕਿ ਬਾਬੂ ਸਿੰਘ ਮਾਨ (ਮਰਾੜ ਵਾਲੇ) ਦੀ ਪਤਨੀ ਸੀ, ਦਾ ਦੇਹਾਂਤ ਹੋ ਗਿਆ ਹੈ।”

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।