ਬਠਿੰਡਾ, 19 ਅਕਤੂਬਰ : ਦੇਸ਼ ਕਲਿੱਕ ਬਿਓਰੋ :
ਡਾ. ਹਰਬੰਸ ਸਿੰਘ ਸਿੱਧੂ ਨੇ ਅੱਜ ਮੁੱਖ ਖੇਤੀਬਾੜੀ ਅਫਸਰ ਬਠਿੰਡਾ ਵਜੋਂ ਆਪਣਾ ਚਾਰਜ ਸੰਭਾਲ ਲਿਆ। ਇਸ ਤੋਂ ਪਹਿਲਾਂ ਡਾ. ਹਰਬੰਸ ਸਿੰਘ ਸਿੱਧੂ ਬਤੌਰ ਮੁੱਖ ਖੇਤੀਬਾੜੀ ਅਫਸਰ ਬਰਨਾਲਾ ਵਿਖੇ ਆਪਣੀਆਂ ਸ਼ਾਨਦਾਰ ਸੇਵਾਵਾਂ ਨਿਭਾਅ ਰਹੇ ਸਨ।
ਇਸ ਮੌਕੇ ਉਹਨਾਂ ਇਹ ਵੀ ਕਿਹਾ ਕਿ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਵੱਲੋਂ ਸਿੱਧਾ ਕਿਸਾਨਾਂ ਨਾਲ ਰਾਬਤਾ ਕਾਇਮ ਬਰਕਰਾਰ ਰੱਖਿਆ ਜਾਵੇਗਾ, ਤਾਂ ਜੋ ਉਹਨਾਂ ਨੂੰ ਖੇਤੀ ਨਾਲ ਸੰਬੰਧਿਤ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਨਾ ਆਵੇ।