ਚੰਡੀਗੜ੍ਹ, 20 ਅਕਤੂਬਰ, ਦੇਸ਼ ਕਲਿਕ ਬਿਊਰੋ :
ਅੱਜ ਦੀਵਾਲੀ (ਸੋਮਵਾਰ) ਦੀ ਸਵੇਰ ਨੂੰ ਚੰਡੀਗੜ੍ਹ ਵਿੱਚ ਇੱਕ ਔਰਤ ਦਾ ਕਤਲ ਕਰ ਦਿੱਤਾ ਗਿਆ। ਦੋਸ਼ ਹੈ ਕਿ ਉਸਦੇ ਪੁੱਤਰ ਨੇ ਚਾਕੂ ਨਾਲ ਗਲਾ ਵੱਢ ਕੇ ਉਸਦੀ ਹੱਤਿਆ ਕਰ ਦਿੱਤੀ। ਇਸ ਤੋਂ ਬਾਅਦ ਮੁਲਜ਼ਮ ਪੁੱਤਰ ਫਰਾਰ ਹੋ ਗਿਆ।
ਗੁਆਂਢੀਆਂ ਨੇ ਇਸ ਬਾਰੇ ਪੁਲਿਸ ਨੂੰ ਸੂਚਿਤ ਕੀਤਾ। ਸੂਚਨਾ ਮਿਲਣ ‘ਤੇ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਲਾਸ਼ ਨੂੰ ਕਬਜ਼ੇ ਵਿੱਚ ਲੈ ਲਿਆ।ਪੁਲਿਸ ਅਨੁਸਾਰ ਮੁਲਜ਼ਮ ਮਾਨਸਿਕ ਤੌਰ ‘ਤੇ ਪਰੇਸ਼ਾਨ ਦੱਸਿਆ ਜਾ ਰਿਹਾ ਹੈ। ਉਹ ਪੁਲਿਸ ਦੇ ਆਉਣ ਤੋਂ ਪਹਿਲਾਂ ਹੀ ਫਰਾਰ ਹੋ ਗਿਆ ਸੀ।
ਜਾਣਕਾਰੀ ਅਨੁਸਾਰ ਸੈਕਟਰ 40 ਦੀ ਰਹਿਣ ਵਾਲੀ ਸੁਸ਼ੀਲਾ ਨੇਗੀ ਸਵੇਰੇ ਆਪਣੇ ਕਮਰੇ ਵਿੱਚ ਮ੍ਰਿਤਕ ਪਾਈ ਗਈ। ਉਸਦਾ ਕਤਲ ਉਸਦੇ ਛੋਟੇ ਪੁੱਤਰ ਰਵੀ ਨੇ ਕੀਤਾ, ਜੋ ਕਿ ਪੰਜਾਬ ਯੂਨੀਵਰਸਿਟੀ ਦਾ ਕਰਮਚਾਰੀ ਹੈ।
