76 ਵਕੀਲਾਂ ਨੂੰ ਸੀਨੀਅਰ ਐਡਵੋਕੇਟ ਬਣਾਇਆ
ਚੰਡੀਗੜ੍ਹ, 21 ਅਕਤੂਬਰ, ਦੇਸ਼ ਕਲਿਕ ਬਿਊਰੋ :
ਦੀਵਾਲੀ ਵਾਲੇ ਦਿਨ ਪੰਜਾਬ ਦੇ 13 ਜੱਜਾਂ ਦਾ ਤਬਾਦਲਾ ਕੀਤਾ ਗਿਆ ਹੈ। ਸੋਮਵਾਰ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਇਸ ਸਬੰਧੀ ਇੱਕ ਹੁਕਮ ਜਾਰੀ ਕੀਤਾ। ਇਸ ਵਿੱਚ ਜ਼ਿਲ੍ਹਾ ਤੇ ਸੈਸ਼ਨ ਜੱਜ ਅਤੇ ਵਧੀਕ ਸੈਸ਼ਨ ਜੱਜ ਸ਼ਾਮਲ ਹਨ।
ਜਲਦੀ ਹੀ ਸਾਰੇ ਜੱਜ ਆਪਣੀਆਂ ਜ਼ਿੰਮੇਵਾਰੀਆਂ ਸੰਭਾਲਣਗੇ। ਜਤਿੰਦਰ ਕੌਰ ਨੂੰ ਅੰਮ੍ਰਿਤਸਰ ਦਾ ਜ਼ਿਲ੍ਹਾ ਅਤੇ ਸੈਸ਼ਨ ਜੱਜ ਨਿਯੁਕਤ ਕੀਤਾ ਗਿਆ ਹੈ। ਇਸ ਦੇ ਨਾਲ ਹੀ ਅਵਤਾਰ ਸਿੰਘ ਨੂੰ ਫਾਜ਼ਿਲਕਾ ਤੋਂ ਪਟਿਆਲਾ ਭੇਜਿਆ ਗਿਆ ਹੈ। ਇਸ ਦੇ ਨਾਲ ਹੀ ਹਰਿਆਣਾ ਵਿੱਚ 29 ਜੱਜਾਂ ਦਾ ਵੀ ਤਬਾਦਲਾ ਕੀਤਾ ਗਿਆ ਹੈ। ਜਿਕਰਯੋਗ ਹੈ ਕਿ ਇਸ ਤੋਂ ਪਹਿਲਾਂ 15 ਅਪ੍ਰੈਲ, 2025 ਨੂੰ ਪੰਜਾਬ ਦੇ 52 ਜ਼ਿਲ੍ਹਾ ਅਤੇ ਸੈਸ਼ਨ ਜੱਜਾਂ ਦਾ ਤਬਾਦਲਾ ਕੀਤਾ ਗਿਆ ਸੀ।
ਇਸ ਤੋਂ ਇਲਾਵਾ, ਹਾਈ ਕੋਰਟ ਨੇ 76 ਵਕੀਲਾਂ ਨੂੰ ਦੀਵਾਲੀ ਦਾ ਤੋਹਫ਼ਾ ਦਿੱਤਾ ਹੈ। ਉਨ੍ਹਾਂ ਨੂੰ ਸੀਨੀਅਰ ਵਕੀਲ ਬਣਾਇਆ ਗਿਆ ਹੈ।




