ਪੁੱਤ ਦੀ ਮੌਤ ਨੂੰ ਲੈ ਕੇ ਸਾਬਕਾ DGP ਮੁਸਤਫਾ ਦਾ ਬਿਆਨ ਆਇਆ ਸਾਹਮਣੇ

ਪੰਜਾਬ

ਚੰਡੀਗੜ੍ਹ, 22 ਅਕਤੂਬਰ, ਦੇਸ਼ ਕਲਿੱਕ ਬਿਓਰੋ :

ਪੰਜਾਬ ਦੇ ਸਾਬਕਾ ਡੀਜੀਪੀ ਮੁਹੰਮਦ ਮੁਸਤਫਾ ਵਿਰੁੱਧ ਉਨ੍ਹਾਂ ਦੇ ਪੁੱਤਰ, ਅਕੀਲ ਅਖਤਰ ਦੇ ਕਤਲ ਅਤੇ ਅਪਰਾਧਿਕ ਸਾਜ਼ਿਸ਼ ਰਚਣ ਦਾ ਮਾਮਲਾ ਦਰਜ ਹੋਣ ਤੋਂ ਬਾਅਦ ਬਿਆਨ ਸਾਹਮਣੇ ਆਇਆ ਹੈ। ਮੁਸਤਫਾ ਵੱਲੋਂ ਇਸ ਨੂੰ ਇਕ ਸਾਜਿਸ਼ ਕਰਾਰ ਦਿੱਤਾ ਗਿਆ ਹੈ। ਇਕ ਨਿੱਜੀ ਟੈਲੀਵਿਜ਼ਨ ਚੈਨਲ ਉਤੇ ਗੱਲਬਾਤ ਕਰਦੇ ਹੋਏ ਉਨ੍ਹਾਂ ਇਸ ਪੂਰੇ ਮਾਮਲੇ ਨੂੰ ਸਾਜਿਸ਼ ਕਰਾਰ ਦਿੱਤਾ ਹੈ। ਸਾਬਕਾ ਡੀਜੀਪੀ ਮੁਹੰਮਦ ਮੁਸਤਫਾ ਨੇ ਕਿਹਾ ਕਿ ਮੈਂ ਇਸ ਕੇਸ ਦਾ ਸਾਹਮਣਾ ਕਰਨ ਲਈ ਤਿਆਰ ਹਾਂ। ਮੈਂ ਪਹਿਲਾਂ ਹੀ ਪੋਸਟਮਾਰਟਮ ਲਈ ਜੋਰ ਦਿੱਤਾ ਹੈ, ਕਿਉਂਕਿ ਮੈਨੂੰ ਅਜਿਹੀ ਸ਼ਿਕਾਇਤਾਂ ਬਾਰੇ ਅੰਦਾਜ਼ਾ ਸੀ। ਮੈਂ ਦੇਸ਼ ਲਈ ਲੜਾਈ ਲੜੀ ਹੈ ਅਤੇ ਇਹ ਕੇਸ ਮੇਰੇ ਲੜਨ ਲਈ ਕੁਝ ਵੀ ਨਹੀਂ ਹੈ। ਉਨ੍ਹਾਂ ਕਿਹਾ, ਮੇਰਾ ਬੇਟਾ ਨਸ਼ੇ ਦਾ ਆਦੀ ਸੀ ਅਤੇ ਉਹ ਪਿਛਲੇ 18 ਸਾਲਾਂ ਤੋਂ ਨਸ਼ਾ ਕਰਦਾ ਆ ਰਿਹਾ ਸੀ। ਕਦੇ ਕਦੇ ਜਦੋਂ ਉਹ ਹੋਸ਼ ਵਿੱਚ ਨਾ ਹੁੰਦਾ ਤਾਂ ਉਹ ਇੰਸਟਾਗ੍ਰਾਮ ਉਤੇ ਅਜਿਹੀ ਵੀਡੀਓ ਅਪਲੋਡ ਕਰਦਾ ਸੀ ਅਤੇ ਲਗਦਾ ਸੀ ਕਿ ਇਹ ਵੀਡੀਓ ਮੇਰੇ ਵਿਰੋਧੀਆਂ ਨੇ ਡਾਊਨਲੋਡ ਕੀਤੀ ਹੈ। ਉਨ੍ਹਾਂ ਕਿਹਾ ਇਹ ਵਿਅਕਤੀ ਜਿਸਨੇ ਸ਼ਿਕਾਇਤ ਦਰਜ ਕਰਵਾਈ ਸੀ, ਉਹ ਇਕ ਸਥਾਨਕ ਵਿਧਾਇਕ ਦਾ ਨਜ਼ਦੀਕੀ ਸੀ ਅਤੇ ਇਹ ਡੂੰਘੀ ਰਾਜਨੀਤਿਕ ਸਾਜਿਸ਼ ਹੈ।

ਜ਼ਿਕਰਯੋਗ ਹੈ ਕਿ ਪੰਜਾਬ ਦੀ ਸਾਬਕਾ ਕੈਬਨਿਟ ਮੰਤਰੀ ਰਜ਼ੀਆ ਸੁਲਤਾਨਾ ਅਤੇ ਪੰਜਾਬ ਦੇ ਸਾਬਕਾ ਡੀਜੀਪੀ (ਮਨੁੱਖੀ ਅਧਿਕਾਰ) ਮੁਹੰਮਦ ਮੁਸਤਫਾ ਦੇ ਪੁੱਤਰ ਅਕੀਲ ਦੀ ਮੌਤ ਦੇ ਮਾਮਲੇ ਵਿੱਚ, ਇੱਕ ਗੁਆਂਢੀ, ਸ਼ਮਸ਼ੂਦੀਨ ਨੇ ਗੰਭੀਰ ਦੋਸ਼ ਲਗਾਏ ਹਨ, ਜਿਸ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਅਕੀਲ ਦੀ ਪਤਨੀ ਅਤੇ ਪਿਤਾ ਦੇ ਨਾਜਾਇਜ਼ ਸਬੰਧ ਸਨ, ਜਿਸ ਵਿੱਚ ਰਜ਼ੀਆ ਸੁਲਤਾਨਾ ਵੀ ਸ਼ਾਮਲ ਸੀ।
ਸ਼ਮਸ਼ੂਦੀਨ ਨੇ ਪੰਚਕੂਲਾ ਪੁਲਿਸ ਕਮਿਸ਼ਨਰ ਨੂੰ ਸ਼ਿਕਾਇਤ ਦਰਜ ਕਰਵਾਈ, ਜਿਸ ਦੇ ਆਧਾਰ ‘ਤੇ ਪੰਚਕੂਲਾ ਐਮਡੀਸੀ ਪੁਲਿਸ ਸਟੇਸ਼ਨ ਨੇ ਹੁਣ ਮੁਹੰਮਦ ਮੁਸਤਫਾ, ਉਨ੍ਹਾਂ ਦੀ ਪਤਨੀ, ਸਾਬਕਾ ਮੰਤਰੀ ਰਜ਼ੀਆ ਸੁਲਤਾਨਾ, ਨੂੰਹ ਅਤੇ ਧੀ ਵਿਰੁੱਧ ਆਈਪੀਸੀ ਦੀ ਧਾਰਾ 103(1) ਅਤੇ 61 ਦੇ ਤਹਿਤ ਮਾਮਲਾ ਦਰਜ ਕੀਤਾ ਗਿਆ।
ਅਕੀਲ ਦੀ ਮੌਤ 16 ਅਕਤੂਬਰ ਨੂੰ ਪੰਚਕੂਲਾ ਵਿੱਚ ਦੇਰ ਰਾਤ ਹੋਈ। ਪਰਿਵਾਰ ਨੇ ਕਿਹਾ ਸੀ ਕਿ ਉਸਦੀ ਮੌਤ ਨਸ਼ੇ ਦੀ ਓਵਰਡੋਜ਼ ਨਾਲ ਹੋਈ ਸੀ। ਇਸ ਤੋਂ ਬਾਅਦ, ਅਕੀਲ ਦਾ 27 ਅਗਸਤ ਦਾ ਇੱਕ ਵੀਡੀਓ ਸਾਹਮਣੇ ਆਇਆ। ਇਸ ਵਿੱਚ, ਉਹ ਦੋਸ਼ ਲਗਾਉਂਦਾ ਹੈ ਕਿ ਉਸਦੇ ਪਰਿਵਾਰਕ ਮੈਂਬਰ ਉਸਨੂੰ ਮਾਰਨ ਦੀ ਸਾਜ਼ਿਸ਼ ਰਚ ਰਹੇ ਹਨ। ਉਸਨੇ ਆਪਣੇ ਪਿਤਾ ਅਤੇ ਪਤਨੀ ਵਿਚਕਾਰ ਨਾਜਾਇਜ਼ ਸਬੰਧਾਂ ਦਾ ਵੀ ਜ਼ਿਕਰ ਕੀਤਾ ਸੀ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।