ਚੰਡੀਗੜ੍ਹ, 23 ਅਕਤੂਬਰ, ਦੇਸ਼ ਕਲਿੱਕ ਬਿਓਰੋ :
ਪੰਜਾਬ ਸਰਕਾਰ ਵੱਲੋਂ 2 ਸੀਨੀਅਰ ਆਈਪੀਐਸ ਅਧਿਕਾਰੀਆਂ ਦੀਆਂ ਬਦਲੀਆਂ ਕੀਤੀਆਂ ਗਈਆਂ ਹਨ। ਸਰਕਾਰ ਵੱਲੋਂ ਹਰਚਰਨ ਸਿੰਘ ਭੁੱਲਰ ਦੀ ਥਾਂ ਰੋਪੜ ਰੇਂਜ ਦਾ ਨਵਾਂ ਡੀਆਈਜੀ ਲਗਾਇਆ ਗਿਆ ਹੈ। ਆਈਪੀਐਸ ਨਾਨਕ ਸਿੰਘ ਨੂੰ ਰੋਪੜ ਰੇਂਜ ਦਾ ਡੀਆਈਜੀ ਲਗਾਇਆ ਗਿਆ ਹੈ।

ਜ਼ਿਕਰਯੋਗ ਹੈ ਕਿ ਹਰਚਰਨ ਸਿੰਘ ਭੁੱਲਰ ਨੂੰ ਸੀਬੀਆਈ ਵੱਲੋਂ ਰਿਸ਼ਵਤ ਲੈਣ ਦੇ ਮਾਮਲੇ ਵਿੱਚ ਗ੍ਰਿਫਤਾਰ ਕੀਤਾ ਗਿਆ ਸੀ। ਇਸ ਤੋਂ ਬਾਅਦ ਉਸ ਮੁਅੱਤਲ ਕੀਤਾ ਗਿਆ।