ਆਂਗਣਵਾੜੀ ਮੁਲਾਜ਼ਮ ਯੂਨੀਅਨ ਦੀ ਵਿਭਾਗ ਦੇ ਉਚ ਅਧਿਕਾਰੀਆਂ ਨਾਲ ਮੀਟਿੰਗ, ਮੰਗਾਂ ਮੰਨਣ ਦਾ ਦਿੱਤਾ ਭਰੋਸਾ

ਪੰਜਾਬ

ਚੰਡੀਗੜ੍ਹ, 23 ਅਕਤੂਬਰ, ਦੇਸ਼ ਕਲਿੱਕ ਬਿਓਰੋ :

ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੀਆਂ ਮੰਗਾਂ ਨੂੰ ਲੈ ਕੇ ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ (ਸੀਟੂ) ਦੀ ਅੱਜ ਵਿਭਾਗ ਦੇ ਡਾਇਰੈਕਟਰ ਤੇ ਹੋਰ ਅਧਿਕਾਰੀਆਂ ਨਾਲ ਮੀਟਿੰਗ ਹੋਈ। ਮੀਟਿੰਗ ਵਿੱਚ ਯੂਨੀਅਨ ਵੱਲੋਂ ਆਲ ਇੰਡੀਆ ਪ੍ਰਧਾਨ ਊਸ਼ਾ ਰਾਣੀ, ਸੂਬਾ ਪ੍ਰਧਾਨ ਹਰਜੀਤ ਕੌਰ, ਸੂਬਾ ਸਕੱਤਰ ਸੁਭਾਸ਼ ਰਾਣੀ ਅਤੇ ਸੂਬਾ ਆਗੂ ਅਨੂਪ ਕੌਰ ਸ਼ਾਮਲ ਹੋਈਆਂ। ਮੀਟਿੰਗ ਵਿੱਚ ਯੂਨੀਅਨ ਵੱਲੋਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੀ ਭਰਤੀ ਦੀਆਂ ਤੁਰੱਟੀਆਂ ਦਾ ਮੁੱਦਾ ਚੁੱਕਿਆ ਗਿਆ ਜਿਸ ਉਸੇ ਡਾਇਰੈਕਟਰ ਵਿੱਲੋਂ ਵਿਸ਼ਵਾਸ ਦਿਵਾਇਆ ਗਿਆ ਕਿ ਉਹ ਇਸ ਉਤੇ ਵਿਚਾਰ ਕਰਕੇ ਦੂਰ ਕਰਨਗੇ।

ਐਫਆਰਐਸ ਕਰਨ ਨੂੰ ਲੈ ਕੇ ਵਿਭਾਗ ਦੇ ਅਧਿਕਾਰੀਆਂ ਵੱਲੋਂ ਪਾਏ ਜਾਂਦੇ ਦਬਾਅ ਸਬੰਧੀ ਉਚ ਅਧਿਕਾਰੀਆਂ ਨੇ ਕਿਹਾ ਕਿ ਜੇਕਰ ਕੋਈ ਅਜਿਹਾ ਕਰਦਾ ਹੈ ਤਾਂ ਉਨ੍ਹਾਂ ਦੇ ਧਿਆਨ ਵਿੱਚ ਲਿਆਂਦਾ ਜਾਵੇ, ਉਹ ਉਸ ਨੂੰ ਅਜਿਹਾ ਕਰਨ ਤੋਂ ਰੋਕਣਗੇ। ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ ਸੀਟੂ ਵੱਲੋਂ ਕੀਤੀ ਜਾ ਰਹੀ ਆਨਲਾਈਨ ਹੜਤਾਲ ਜਾਰੀ ਰੱਖਣ ਦਾ ਸੱਦਾ ਦਿੱਤਾ। ਆਗੂਆਂ ਨੇ ਕਿਹਾ ਕਿ ਇਹ ਹੜਤਾਲ ਉਦੋਂ ਤੱਕ ਜਾਰੀ ਰਹੇਗੀ ਜਦੋਂ ਤੱਕ ਉਨ੍ਹਾਂ ਨੂੰ ਮੋਬਾਇਲ ਨਹੀਂ ਦਿੱਤੇ ਜਾਂਦੇ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।