ਆਰਡੀਨੈਂਸ ਫੈਕਟਰੀ ‘ਚ ਧਮਾਕਾ, ਦੋ ਮੁਲਾਜ਼ਮਾਂ ਦੀ ਮੌਤ ਦੋ ਗੰਭੀਰ

Punjab

ਭੋਪਾਲ, 22 ਅਕਤੂਬਰ, ਦੇਸ਼ ਕਲਿਕ ਬਿਊਰੋ :
ਜਬਲਪੁਰ ਦੀ ਆਰਡੀਨੈਂਸ ਫੈਕਟਰੀ ਖਮਾਰੀਆ (OFK) ਵਿੱਚ ਮੰਗਲਵਾਰ ਸਵੇਰੇ ਜ਼ਬਰਦਸਤ ਧਮਾਕਾ ਹੋਇਆ। ਦੋ ਮੁਲਾਜ਼ਮਾਂ ਦੀ ਮੌਤ ਹੋ ਗਈ। 10 ਤੋਂ ਵੱਧ ਵਿਅਕਤੀ ਸੜ ਚੁੱਕੇ ਹਨ। ਦੋ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ, ਜਿਨ੍ਹਾਂ ਨੂੰ ਨਿੱਜੀ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ। ਫੈਕਟਰੀ ਪ੍ਰਬੰਧਕਾਂ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਇਹ ਧਮਾਕਾ ਫੈਕਟਰੀ ਦੇ ਐਫ-6 ਸੈਕਸ਼ਨ ਦੀ ਬਿਲਡਿੰਗ ਨੰਬਰ 200 ਵਿੱਚ ਹੋਇਆ। ਧਮਾਕੇ ਤੋਂ ਬਾਅਦ ਇੱਕ ਮੁਲਾਜ਼ਮ ਲਾਪਤਾ ਸੀ, ਜਿਸ ਦੀ ਲਾਸ਼ ਮਿਲ ਗਈ ਹੈ। ਇਸ ਦੇ ਨਾਲ ਹੀ ਇਕ ਹੋਰ ਮੁਲਾਜ਼ਮ ਦੀ ਇਲਾਜ ਦੌਰਾਨ ਮੌਤ ਹੋ ਗਈ।

ਆਰਡੀਨੈਂਸ ਫੈਕਟਰੀ ਖਮਾਰੀਆ ਦੇ ਜੀਐਮ ਅਤੇ ਹੋਰ ਅਧਿਕਾਰੀ ਮੌਕੇ ‘ਤੇ ਮੌਜੂਦ ਹਨ। ਹਾਲਾਂਕਿ ਅਧਿਕਾਰੀ ਫਿਲਹਾਲ ਮੀਡੀਆ ਨਾਲ ਕੋਈ ਜਾਣਕਾਰੀ ਸਾਂਝੀ ਨਹੀਂ ਕਰ ਰਹੇ ਹਨ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।