ਮੁੱਖ ਮੰਤਰੀ ਮਾਨ ਦੇ ਫਰਜ਼ੀ ਵੀਡੀਓ ਮਾਮਲੇ ’ਚ ਅਦਾਲਤ ਵੱਲੋਂ ਨਵੇਂ ਹੁਕਮ ਜਾਰੀ

ਪੰਜਾਬ

ਚੰਡੀਗੜ੍ਹ, 25 ਅਕਤੂਬਰ, ਦੇਸ਼ ਕਲਿੱਕ ਬਿਓਰੋ :

ਮੁੱਖ ਮੰਤਰੀ ਭਗਵੰਤ ਮਾਨ ਦੀ ਫਰਜ਼ੀ ਵੀਡੀਓ ਬਣਾ ਕੇ ਸੋਸ਼ਲ ਮੀਡੀਆ ਉਤੇ ਵਾਇਰਲ ਕਰਨ ਦੇ ਮਾਮਲੇ ਵਿੱਚ ਮੋਹਾਲੀ ਦੀ ਅਦਾਲਤ ਵੱਲੋਂ ਨਵੇਂ ਹੁਕਮ ਜਾਰੀ ਕੀਤੇ ਗਏ ਹਨ। ਅਦਾਲਤ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਇਤਰਾਜ਼ਯੋਗ ਫਰਜ਼ੀ ਵੀਡੀਓ ਪੋਸਟ ਕਰਨ ਵਾਲੇ ਸਾਰੇ ਖਾਤਿਆਂ ਵਿਰੁੱਧ ਕਾਰਵਾਈ ਕਰਨ ਦੇ ਹੁਕਮ ਜਾਰੀ ਕੀਤੇ ਹਨ।  ਅਦਾਲਤ ਵੱਲੋਂ ਫੇਸਬੁੱਕ, ਐਕਸ, ਯੂਟਿਊਬ, ਟੈਲੀਗ੍ਰਾਮ ਅਤੇ ਇੰਸਟਾਗ੍ਰਾਮ ਨੂੰ ਇਨ੍ਹਾਂ ਖਾਤਿਆਂ ਤੋਂ ਪੋਸਟ ਕੀਤੇ ਗਏ ਵੀਡੀਓ 24 ਘੰਟਿਆਂ ਦੇ ਅੰਦਰ ਹਟਾਉਣ ਦੇ ਨਿਰਦੇਸ਼ ਦਿੱਤੇ। ਅਦਾਲਤ ਨੇ ਸਾਰੇ ਆਨਲਾਈਨ ਪਲੇਟਫਾਰਮਾਂ ਨੂੰ ਸਾਈਬਰ ਕ੍ਰਾਈਮ ਵਿਭਾਗ ਤੋਂ ਸੂਚਨਾ ਮਿਲਣ ‘ਤੇ ਸਾਰੀਆਂ ਸਮਾਨ ਜਾਂ ਇੱਕੋ ਜਿਹੀਆਂ ਇਤਰਾਜ਼ਯੋਗ ਪੋਸਟਾਂ ਨੂੰ ਤੁਰੰਤ ਹਟਾਉਣ ਅਤੇ ਬਲਾਕ ਕਰਨ ਦਾ ਹੁਕਮ ਦਿੱਤਾ। ਗੂਗਲ ਨੂੰ ਇਹ ਵੀ ਹਦਾਇਤ ਕੀਤੀ ਗਈ ਸੀ ਕਿ ਅਜਿਹੀ ਸਮੱਗਰੀ ਸਰਚ ਨਤੀਜਿਆਂ ਵਿੱਚ ਨਾ ਦਿਖਾਈ ਦੇਵੇ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।