ਪੰਜਾਬ ‘ਚ ਸਕੂਲਾਂ ਦਾ ਸਮਾਂ ਬਦਲਿਆ

ਪੰਜਾਬ

ਚੰਡੀਗੜ੍ਹ, 30 ਅਕਤੂਬਰ, ਦੇਸ਼ ਕਲਿਕ ਬਿਊਰੋ :
ਪੰਜਾਬ ‘ਚ ਸਕੂਲਾਂ ਦਾ ਸਮਾਂ ਬਦਲ ਗਿਆ ਹੈ। ਪੰਜਾਬ ਸਰਕਾਰ ਵੱਲੋਂ ਮੌਸਮ ‘ਚ ਤਬਦੀਲੀ ਤੇ ਵਿਦਿਆਰਥੀਆਂ ਦੀ ਸਿਹਤ ਨੂੰ ਧਿਆਨ ਵਿੱਚ ਰੱਖਦੇ ਹੋਏ ਸਕੂਲਾਂ ਦੇ ਸਮੇਂ ਵਿੱਚ ਬਦਲਾਅ ਕੀਤਾ ਗਿਆ ਹੈ।
ਸਕੂਲਾਂ ਦਾ ਸਮਾਂ ਬਦਲਣ ਸੰਬੰਧੀ ਪੰਜਾਬ ਸਰਕਾਰ ਦੇ ਹੁਕਮ 1 ਨਵੰਬਰ ਤੋਂ ਲਾਗੂ ਹੋਣਗੇ।ਨਵੇਂ ਹੁਕਮ ਅਨੁਸਾਰ ਪ੍ਰਾਇਮਰੀ ਸਕੂਲ ਸਵੇਰੇ 9:00 ਵਜੇ ਤੋਂ 3:00 ਵਜੇ ਤੱਕ ਲੱਗਣਗੇ।
ਮਿਡਲ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਕਲਾਸਾਂ 9:00 ਵਜੇ ਤੋਂ ਦੁਪਹਿਰ 3:20 ਵਜੇ ਤੱਕ ਲੱਗਣਗੀਆਂ।
ਮਿਲੀ ਜਾਣਕਾਰੀ ਮੁਤਾਬਕ ਇਹ ਹੁਕਮ 20 ਫਰਵਰੀ 2026 ਤੱਕ ਲਾਗੂ ਰਹਿਣਗੇ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।