ਰਿਸ਼ਵਤਖੋਰੀ ਮਾਮਲੇ ‘ਚ ਗ੍ਰਿਫ਼ਤਾਰ DIG ਹਰਚਰਨ ਸਿੰਘ ਭੁੱਲਰ ਦੀ ਪੇਸ਼ੀ ਅੱਜ

ਪੰਜਾਬ

ਚੰਡੀਗੜ੍ਹ, 31 ਅਕਤੂਬਰ, ਦੇਸ਼ ਕਲਿਕ ਬਿਊਰੋ :
ਰਿਸ਼ਵਤਖੋਰੀ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਗਏ ਪੰਜਾਬ ਦੇ ਮੁਅੱਤਲ ਡੀਆਈਜੀ ਹਰਚਰਨ ਸਿੰਘ ਭੁੱਲਰ ਦੀ ਨਿਆਂਇਕ ਹਿਰਾਸਤ ਅੱਜ ਖਤਮ ਹੋ ਰਹੀ ਹੈ। ਉਨ੍ਹਾਂ ਨੂੰ ਅੱਜ ਸੀਬੀਆਈ ਅਦਾਲਤ ਵਿੱਚ ਪੇਸ਼ ਕੀਤਾ ਜਾਣਾ ਹੈ। ਸੀਬੀਆਈ ਅੱਜ ਮੰਡੀ ਗੋਬਿੰਦਗੜ੍ਹ ਦੇ ਇੱਕ ਕਾਰੋਬਾਰੀ ਤੋਂ 5 ਲੱਖ ਰੁਪਏ ਦੀ ਰਿਸ਼ਵਤ ਲੈਣ ਅਤੇ ਆਮਦਨ ਤੋਂ ਵੱਧ ਜਾਇਦਾਦ ਇਕੱਠੀ ਕਰਨ ਦੇ ਮਾਮਲੇ ਵਿੱਚ ਉਨ੍ਹਾਂ ਦਾ ਰਿਮਾਂਡ ਮੰਗੇਗੀ।
ਵਿਚੋਲੇ ਕ੍ਰਿਸ਼ਨੂ ਨੂੰ ਸੀਬੀਆਈ ਪਹਿਲਾਂ ਹੀ ਰਿਮਾਂਡ ‘ਤੇ ਲੈ ਚੁੱਕੀ ਹੈ। ਉਨ੍ਹਾਂ ਦੀ ਪੁੱਛਗਿੱਛ ਤੋਂ ਬਾਅਦ ਹੀ ਸਾਬਕਾ ਡੀਆਈਜੀ ਭੁੱਲਰ ਤੋਂ ਪੁੱਛਗਿੱਛ ਕੀਤੀ ਜਾਵੇਗੀ। ਸੀਬੀਆਈ ਕ੍ਰਿਸ਼ਨੂ ਅਤੇ ਸਾਬਕਾ ਡੀਆਈਜੀ ਦੇ ਆਪਸੀ ਸੰਪਰਕਾਂ ਤੋਂ ਇਲਾਵਾ ਹੋਰ ਕਾਰੋਬਾਰੀਆਂ ਅਤੇ ਪੁਲਿਸ ਅਧਿਕਾਰੀਆਂ ਨਾਲ ਉਨ੍ਹਾਂ ਦੇ ਸਬੰਧਾਂ ਤੋਂ ਸੁਰਾਗ ਅਤੇ ਸਬੂਤ ਇਕੱਠੇ ਕਰਨ ਵਿੱਚ ਰੁੱਝੀ ਹੋਈ ਹੈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।