ਪੰਜਾਬ ‘ਚ ਸਕੂਲਾਂ ਦੀਆਂ ਕੰਧਾਂ ‘ਤੇ ਖਾਲਿਸਤਾਨ ਪੱਖੀ ਨਾਅਰੇ ਲਿਖ ਰਹੇ 3 ਵਿਅਕਤੀ ਗ੍ਰਿਫਤਾਰ

ਪੰਜਾਬ

ਚੰਡੀਗੜ੍ਹ, 31 ਅਕਤੂਬਰ, ਦੇਸ਼ ਕਲਿਕ ਬਿਊਰੋ :
ਪੰਜਾਬ ਪੁਲਿਸ ਨੇ “ਸਿੱਖਸ ਫਾਰ ਜਸਟਿਸ” ਨਾਲ ਜੁੜੇ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਉਹ ਬਠਿੰਡਾ ਦੇ ਭੀਸੀਆਣਾ ਅਤੇ ਮਾਨਾਂਵਾਲਾ ਪਿੰਡਾਂ ਦੇ ਸਕੂਲਾਂ ਦੀਆਂ ਕੰਧਾਂ ‘ਤੇ ਖਾਲਿਸਤਾਨ ਪੱਖੀ ਨਾਅਰੇ ਲਿਖ ਰਹੇ ਸਨ।ਇਹ ਕਾਰਵਾਈ ਸੰਗਠਨ ਦੇ ਮੁਖੀ ਗੁਰਪਤਵੰਤ ਸਿੰਘ ਪੰਨੂ, ਜੋ ਕਿ ਅਮਰੀਕਾ ਵਿੱਚ ਹੈ, ਦੇ ਇਸ਼ਾਰੇ ‘ਤੇ ਕੀਤੀ ਜਾ ਰਹੀ ਸੀ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁਲਜਮਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਸ਼ੁਰੂਆਤੀ ਪੁਲਿਸ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਮੁਲਜ਼ਮਾਂ ਨੂੰ ਵਿਦੇਸ਼ਾਂ ਤੋਂ ਫੰਡਿੰਗ ਮਿਲਦੀ ਸੀ। ਇਸੇ ਕਰਕੇ ਉਹ ਦੇਸ਼ ਵਿਰੋਧੀ ਗਤੀਵਿਧੀਆਂ ਵਿੱਚ ਸ਼ਾਮਲ ਹੋ ਗਏ। ਤਿੰਨੋਂ ਭੜਕਾਊ ਨਾਅਰੇ ਲਿਖ ਕੇ ਅਸ਼ਾਂਤੀ ਫੈਲਾਉਣ ਦੀ ਕੋਸ਼ਿਸ਼ ਕਰ ਰਹੇ ਸਨ। ਪੁਲਿਸ ਨੇ ਕਾਰਵਾਈ ਕਰਦਿਆਂ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ। ਪੁਲਿਸ ਹੁਣ ਜਾਂਚ ਕਰ ਰਹੀ ਹੈ ਕਿ ਉਹ ਪੰਨੂ ਨਾਲ ਕਿੰਨੇ ਸਮੇਂ ਤੋਂ ਜੁੜੇ ਹੋਏ ਸਨ। ਪੁਲਿਸ ਇਹ ਵੀ ਜਾਂਚ ਕਰ ਰਹੀ ਹੈ ਕਿ ਕੀ ਉਨ੍ਹਾਂ ਨੇ ਪਹਿਲਾਂ ਪੰਜਾਬ ਦੇ ਹੋਰ ਜ਼ਿਲ੍ਹਿਆਂ ਵਿੱਚ ਕੋਈ ਅਪਰਾਧ ਕੀਤਾ ਹੈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।