ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਦੀ ਕੈਬਨਿਟ ਸਬ ਕਮੇਟੀ ਨਾਲ ਮੀਟਿੰਗ ਬੇਸਿੱਟਾ ਰਹੀ

ਪੰਜਾਬ

ਚੰਡੀਗੜ੍ਹ, 31 ਅਕਤੂਬਰ, ਦੇਸ਼ ਕਲਿੱਕ ਬਿਓਰੋ :

ਪੁਰਾਣੀ ਪੈਨਸ਼ਨ ਬਹਾਲੀ ਨੂੰ ਲੈ ਕੇ ਸਰਕਾਰ ਨਾਲ ਹੋਈ ਸੰਘਰਸ਼ ਕਮੇਟੀ ਦੀ ਮੀਟਿੰਗ ਵਿੱਚ ਕੋਈ ਹੱਲ ਨਹੀਂ ਨਿਕਲਿਆ। ਐਨ ਪੀ ਐਸ ਪੀੜਿਤ ਜਥੇਬੰਦੀਆਂ ਦੇ ਆਗੂਆਂ ਦੀ ਸਾਂਝੀ ਮੀਟਿੰਗ ਜਸਵੀਰ ਸਿੰਘ ਤਲਵਾੜਾ , ਸੁਖਜੀਤ ਸਿੰਘ, ਬਿਕਰਮਜੀਤ ਸਿੰਘ ਕੱਦੋਂ,ਵਰਿੰਦਰ ਵਿੱਕੀ , ਗੁਰਦੀਪ ਸਿੰਘ ਚੀਮਾ ਅਤੇ ਸੰਗਤ ਰਾਮ ਦੀ ਅਗਵਾਈ ਵਿੱਚ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਹੋਈ ਜੋ ਕਿ ਬੇਸਿੱਟਾ ਰਹੀ।

ਯੂਨੀਅਨ ਆਗੂਆਂ ਨੇ ਕਿਹਾ ਕਿ ਪੁਰਾਣੀ ਪੈਨਸ਼ਨ ਬਹਾਲ ਕਰਨ ਦੇ ਨੋਟੀਫਿਕੇਸ਼ਨ ਨੂੰ ਲਾਗੂ ਕਰਨ ਤੋਂ ਸਰਕਾਰ ਅੱਜ ਪੂਰੀ ਤਰਾਂ ਭੱਜ ਗਈ। ਆਗੂਆਂ ਨੇ ਸਮੂਹ ਐੱਨ ਪੀ ਐੱਸ ਪੀੜਿਤ ਮੁਲਾਜ਼ਮਾਂ ਨੂੰ ਬੇਨਤੀ ਹੈ ਕਿ 2 ਨਵੰਬਰ ਨੂੰ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਅਤੇ ਸੀ ਪੀ ਐੱਫ ਕਰਮਚਾਰੀ ਯੂਨੀਅਨ ਪੰਜਾਬ ਵੱਲੋਂ ਦਿੱਤੇ ਝੰਡਾ ਮਾਰਚ ਵਿੱਚ ਵੱਧ ਚੜ ਕੇ ਸਮੂਲੀਅਤ ਕਰਕੇ ਇਸਨੂੰ ਸਫ਼ਲ ਬਣਾਓ । ਇਹ ਝੰਡਾ ਮਾਰਚ ਝਬਾਲ ਕੌਲ ਬਾਬਾ ਬੁੱਢਾ ਸਾਹਿਬ ਜੀ ਦੇ ਗੁਰਦੁਆਰੇ ਦੀ ਪਾਰਕਿੰਗ ਤੋਂ ਸ਼ੁਰੂ ਹੋ ਕੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਮੀਤ ਸੰਧੂ ਦੀ ਕੋਠੀ ਦੇ ਘਿਰਾਓ ਕੀਤਾ ਜਾਵੇਗਾ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।