ਭਾਰਤ ਤੋਂ ਗੁਰਪੁਰਬ ਮਨਾਉਣ ਲਈ ਪਾਕਿਸਤਾਨ ਪਹੁੰਚੇ ਸਿੱਖ ਜਥੇ ਦਾ ਸ਼ਾਨਦਾਰ ਸਵਾਗਤ

Punjab

ਅੰਮ੍ਰਿਤਸਰ, 4 ਨਵੰਬਰ, ਦੇਸ਼ ਕਲਿਕ ਬਿਊਰੋ :

ਸ੍ਰੀ ਗੁਰੂ ਨਾਨਕ ਦੇਵ ਜੀ ਦਾ ਗੁਰਪੁਰਬ ਮਨਾਉਣ ਲਈ ਪਾਕਿਸਤਾਨ ਪਹੁੰਚੇ ਭਾਰਤੀ ਸਿੱਖ ਜਥੇ ਦਾ ਵਾਹਗਾ ਸਰਹੱਦ ’ਤੇ ਗਰਮਜੋਸ਼ੀ ਨਾਲ ਸਵਾਗਤ ਕੀਤਾ ਗਿਆ। ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਆਗੂ ਬਿਸ਼ਨ ਸਿੰਘ ਸਮੇਤ ਹੋਰ ਅਧਿਕਾਰੀਆਂ ਨੇ ਫੁੱਲਾਂ ਦੇ ਹਾਰ ਪਾ ਕੇ ਜਥੇ ਨੂੰ ਨਿੱਘਾ ਸਤਿਕਾਰ ਦਿੱਤਾ।

ਸਰਹੱਦ ਪਾਰ ਕਰਦੇ ਹੀ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ, ਲਹਿੰਦੇ ਪੰਜਾਬ ਦੀ ਮੁੱਖ ਮੰਤਰੀ ਮਰੀਅਮ ਨਵਾਜ਼ ਸ਼ਰੀਫ, ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਰਮੇਸ਼ ਸਿੰਘ ਅਰੋੜਾ ਅਤੇ ਔਕਾਫ ਬੋਰਡ ਦੇ ਵਧੀਕ ਸਕੱਤਰ ਨਾਸਿਰ ਮੁਸ਼ਤਾਕ ਸਮੇਤ ਕਈ ਉੱਚ ਅਧਿਕਾਰੀਆਂ ਦੀਆਂ ਤਸਵੀਰਾਂ ਵਾਲੇ ਸਵਾਗਤੀ ਬੋਰਡਾਂ ਨਾਲ ਸਾਰਾ ਇਲਾਕਾ ਸਜਾਇਆ ਗਿਆ ਸੀ।

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਪਾਕਿਸਤਾਨ ਪਹੁੰਚੇ ਜਥੇ ਦੀ ਅਗਵਾਈ ਬੀਬੀ ਗੁਰਿੰਦਰ ਕੌਰ ਭੋਲੂਵਾਲ, ਜਥੇਦਾਰ ਗੁਰਮੀਤ ਸਿੰਘ ਬੂਹ ਅਤੇ ਰਾਮਪਾਲ ਸਿੰਘ ਬੈਣੀਵਾਲ ਨੇ ਕੀਤੀ। ਪਾਕਿਸਤਾਨ ਕਸਟਮ ਅਤੇ ਇਮੀਗ੍ਰੇਸ਼ਨ ਦਫਤਰ ਦੇ ਬਾਹਰ ਪਾਕਿਸਤਾਨੀ ਅਧਿਕਾਰੀਆਂ ਨੇ ਜਥੇ ਦੇ ਮੈਂਬਰਾਂ ਦਾ ਗੁਲਦਸਤਿਆਂ ਨਾਲ ਨਿੱਘਾ ਸਵਾਗਤ ਕੀਤਾ।ਇਸ ਜੱਥੇ ‘ਚ ਅਕਾਲ ਤਖਤ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੀ ਸ਼ਾਮਲ ਹਨ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।