ਚੰਡੀਗੜ੍ਹ, 4 ਨਵੰਬਰ, ਦੇਸ਼ ਕਲਿੱਕ ਬਿਓਰੋ :
ਆਮ ਆਦਮੀ ਪਾਰਟੀ ਵੱਲੋਂ ਵਿਧਾਨ ਸਭਾ ਵਿਚ ਔਰਤਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਦੇਣ ਦਾ ਕੀਤਾ ਵਾਅਦਾ ਛੇਤੀ ਹੀ ਪੂਰਾ ਹੋਵੇਗਾ। ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਦੱਸਿਆ ਗਿਆ ਹੈ ਕਿ ਕਦੋਂ ਔਰਤਾਂ ਨੂੰ 1000 ਰੁਪਏ ਮਹੀਨੇ ਦਿੱਤਾ ਜਾਵੇਗਾ। ਮੁੱਖ ਮੰਤਰੀ ਭਗਵੰਤ ਮਾਨ ਨੇ ਤਰਨਤਾਰਨ ਦੀ ਜ਼ਿਮਨੀ ਚੋਣ ਦੇ ਪ੍ਰਚਾਰ ਮੌਕੇ ਔਰਤਾਂ ਨਾਲ ਗੱਲਬਾਤ ਕਰਦੇ ਹੋਏ ਦੱਸਿਆ ਕਿ ਆਉਣ ਵਾਲੇ ਬਜਟ ਵਿੱਚ 1000 ਰੁਪਏ ਦੇਣ ਲਈ ਪਾਸ ਕਰ ਦਿੱਤਾ ਜਾਵੇਗਾ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਲੋਕਾਂ ਨਾਲ ਜੋ ਵਾਅਦੇ ਕੀਤੇ ਸਨ ਉਹ ਸਾਰੇ ਇਕ-ਇਕ ਕਰਕੇ ਪੂਰੇ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਹੁਣ ਔਰਤਾਂ ਨੂੰ 1000 ਰੁਪਏ ਮਹੀਨਾ ਦੇਣ ਬਾਰੇ ਵਾਅਦੇ ਦੀ ਵਾਰੀ ਹੈ। ਉਨ੍ਹਾਂ ਆਖਿਆ ਹੈ ਕਿ ਅਗਲੇ ਬਜਟ ਵਿਚ ਔਰਤਾਂ ਨੂੰ 1000 ਰੁਪਏ ਵਾਲਾ ਵਾਅਦਾ ਪੂਰਾ ਕਰਾਂਗੇ।




